ਜੈਤੋ (ਰਘੂਨੰਦਨ ਪਰਾਸ਼ਰ) : ਫਰੀਦਕੋਟ ਪੁਲਸ ਵੱਲੋ ਇਕ ਹੋਰ ਵੱਡੀ ਸਫਲਤਾ ਹਾਸਲ ਕਰਦੇ ਹੋਏ ਵਿਦੇਸ਼ ਨਾਲ ਜੁੜੇ ਇਕ ਵੱਡੇ ਡਰੱਗ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ 1 ਦੋਸ਼ੀ ਨੂੰ 512 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋ ਸਾਂਝੀ ਕੀਤੀ ਗਈ। ਗ੍ਰਿਫ਼ਤਾਰ ਦੋਸ਼ੀ ਦੀ ਪਹਿਚਾਣ ਗੁਰਮੀਤ ਸਿੰਘ ਉਰਫ ਮੀਤੂ ਪੁੱਤਰ ਜੋਗਿੰਦਰ ਸਿੰਘ ਪੁੱਤਰ ਵਜੋ ਹੋਈ ਹੈ, ਜੋ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕਮਾਲੇ ਵਾਲਾ ਦਾ ਰਿਹਾਇਸ਼ੀ ਹੈ। ਪੁਲਸ ਟੀਮਾਂ ਨੇ ਇਸ ਆਪਰੇਸ਼ਨ ਦੌਰਾਨ ਹੈਰੋਇਨ ਸਮੇਤ ਇਕ ਵੈਨਿਊ ਕਾਰ ਨੂੰ ਵੀ ਕਬਜ਼ੇ ਵਿਚ ਲਿਆ ਹੈ। ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਸਿੱਧੇ ਤੌਰ ‘ਤੇ ਵਿਦੇਸ਼ ਬੈਠੇ ਸਰਗਨਾ ਨਾਲ ਸੰਪਰਕ ਵਿਚ ਸੀ ਅਤੇ ਉਸ ਲਈ ਲੋਕਲ ਹੈਂਡਲਰ ਵਜੋਂ ਕੰਮ ਕਰਦੇ ਹੋਏ ਇਲਾਕੇ ਵਿਚ ਨਸ਼ੇ ਦੀ ਖੇਪ ਦੀ ਸਪਲਾਈ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਫਰੀਦਕੋਟ ਪੁਲਸ ਵੱਲੋਂ ਦੋਸ਼ੀ ਦੇ ਨੈੱਟਵਰਕ, ਸਾਥੀਆਂ ਅਤੇ ਸਪਲਾਈ ਲਿੰਕਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ੇ ਦੇ ਇਸ ਗਿਰੋਹ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ ਜਾ ਸਕੇ।
ਤਰਲੋਚਨ ਸਿੰਘ ਡੀ.ਐੱਸ.ਪੀ, ਫਰੀਦਕੋਟ ਨੇ ਦੱਸਿਆ ਕਿ ਥਾਣੇਦਾਰ ਗੁਰਲਾਲ ਸਿੰਘ ਮੁੱਖ ਅਫਸਰ ਥਾਣਾ ਸਾਦਿਕ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਬੇਅੰਤ ਸਿੰਘ ਪੁਲਸ ਪਾਰਟੀ ਸਮੇਤ ਏਰੀਆ ਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਚੱਕ ਸਾਹੂ ਤੋਂ ਕੱਚਾ ਰਸਤਾ ਫਿਰੋਜ਼ਪੁਰ ਤੋਂ ਸਾਦਿਕ ਮੇਨ ਰੋਡ ਪਰ ਇਕ ਵੈਨਿਊ ਕਾਰ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਗਿਆ, ਜਿਸ ਦੌਰਾਨ ਦੋਸ਼ੀ ਨੂੰ ਕਾਬੂ ਕਰਕੇ ਵਾਹਨ ਦੀ ਤਲਾਸ਼ੀ ਕਰਨ ਤੇ 512 ਗ੍ਰਾਮ ਹੈਰੋਇਨ ਬਰਾਮਦ ਹੋਈ। ਡੀ.ਐਸ.ਪੀ, ਫਰੀਦਕੋਟ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਗੁਰਮੀਤ ਸਿੰਘ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਸਬੰਧੀ ਫਿਰੋਜ਼ਪੁਰ ਦੇ ਥਾਣਾ ਕੁਲਗੜੀ ਵਿਖੇ ਮਾਮਲਾ ਦਰਜ ਰਜਿਸਟਰ ਹੈ।
ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
NEXT STORY