ਫ਼ਰੀਦਕੋਟ (ਰਾਜਨ) : ਫ਼ਰੀਦਕੋਟ ਦੀ ਜੇਲ੍ਹ ਵਿਚ ਮੋਬਾਈਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਫਿਰ ਜੇਲ੍ਹ ਵਿਚ ਹਵਾਲਾਤੀ ਚਮਕੌਰ ਸਿੰਘ, ਅਮਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ ਸਮੇਤ 6 ਹਵਾਲਾਤੀਆਂ ਕੋਲੋਂ ਮੋਬਾਇਲ ਬਰਾਮਦ ਹੋਣ ’ਤੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਜੇਲ੍ਹ ਅਧਿਕਾਰੀ ਅਨੁਸਾਰ ਜਦੋਂ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਨੇ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਕੀਤੀ ਤਾਂ ਇਨਾਂ ਪਾਸੋਂ 6 ਮੋਬਾਇਲ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵਿਆਹੁਤਾ ਸ਼ੱਕੀ ਹਾਲਤ ’ਚ ਲਾਪਤਾ, ਨਹਿਰ ਕੰਢਿਓਂ ਮਿਲੀ ਐਕਟਿਵਾ
NEXT STORY