ਫਰੀਦਕੋਟ (ਪਵਨ, ਖੁਰਾਣਾ)- ਮੁਹੱਲਾ ਹਰਗੋਬਿੰਦ ਨਗਰ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਖੇ ਸਮੂਹ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਨਵੇਂ ਸਾਲ ਦੀ ਖੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪਾਠੀ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਮੁਹੱਲਾ ਵਾਸੀਆਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਇਸ ਸਮੇਂ ਜਗਜੀਤ ਸਿੰਘ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਬਲਵੰਤ ਸਿੰਘ, ਚਰਨਜੀਤ ਸਿੰਘ, ਮੱਖਣ ਸਿੰਘ, ਪ੍ਰਦੀਪ ਕੁਮਾਰ, ਧਨੀ ਸਿੰਘ, ਅਜੇ ਕੁਮਾਰ, ਸੰਨੀ ਕੁਮਾਰ, ਅਰਜੁਨ ਕੁਮਾਰ, ਅਮਰੀਕ ਸਿੰਘ ਆਦਿ ਹਾਜ਼ਰ ਸਨ।
ਦੀਪ ਸਿੰਘ ਵਾਲਾ ਵਿਖੇ 5 ਦਿਨਾ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ੁਰੂ
NEXT STORY