ਫਰੀਦਕੋਟ (ਕੁਲਭੂਸ਼ਨ)- ਪੰਜਾਬ ਖੇਡ ਵਿਭਾਗ ਵੱਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਕਸਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਗਿੱਦਡ਼ਬਾਹਾ ਦੇ ਫਰੈਂਡਜ਼ ਹੈਲਥ ਕਲੱਬ ਦੇ ਖਿਡਾਰੀਆਂ ਨੇ ਵੀ ਭਾਗ ਲਿਆ। ਮੁਕਾਬਲਿਆਂ ਸਬੰਧੀ ਹੈਲਥ ਕਲੱਬ ਦੇ ਪ੍ਰਧਾਨ ਕੋਚ ਸ਼ਮਸ਼ਾਦ ਅਲੀ ਨੇ ਦੱਸਿਆ ਕਿ ਮੁਕਾਬਲਿਆਂ ਦੌਰਾਨ ਅੰਡਰ-14 ਸਾਲ ਉਮਰ ਵਰਗ ’ਚ ਸੁਮਿਤ ਕੁਮਾਰ ਨੇ ਚਾਂਦੀ ਅਤੇ ਪ੍ਰਵੀਨ ਕੁਮਾਰ, ਰਾਜਵਿੰਦਰ ਸਿੰਘ ਤੇ ਰਾਜਵਿੰਦਰ ਕੁਮਾਰ ਨੇ ਕਾਂਸੇ ਦਾ ਤਮਗਾ ਜਿੱਤ ਦੇ ਕਲੱਬ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਅੱਜ ਕਲੱਬ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ।
ਨਵੇਂ ਸਾਲ ਦੀ ਖੁਸ਼ੀ ’ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ
NEXT STORY