ਫਰੀਦਕੋਟ (ਨਰਿੰਦਰ) - ਕੋਟਸੁਖੀਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਮ ਮੁਹੰਮਦ ਸਿੰਘ ਅਜਾਦ ਵੈਲਫੇਅਰ ਸੁਸਾਇਟੀ ਵਲੋਂ ਕਰਵਾਏ ਗਏ ਹੁਸ਼ਿਆਰ ਬੱਚਿਆਂ ਦੇ ਸਨਮਾਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਨੇਕ ਸਿੰਘ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਫਿਰੋਜ਼ਪੁਰ ਨੇ ਦੱਸਿਆ ਕਿ ਉਹ ਵੀ ਇਸੇ ਸਕੂਲ ’ਚ ਪਡ਼੍ਹੇ ਅਤੇ ਇੱਥੋਂ ਮੁੱਢਲੀ ਵਿਦਿਆ ਪ੍ਰਾਪਤ ਕਰਨ ਤੋਂ ਬਾਅਦ ਅੱਜ ਸਿੱਖਿਆ ਵਿਭਾਗ ਦੇ ਉੱਚੇ ਅਹੁਦੇ ’ਤੇ ਬਿਰਾਜਮਾਨ ਹਨ। ਸਕੂਲ ਪ੍ਰਿੰਸੀਪਲ ਹਰਬੰਸ ਕੌਰ ਰੋਮਾਣਾ ਨੇ ਮੁੱਖ ਮਹਿਮਾਨ ਸਮੇਤ ਸੁਸਾਇਟੀ ਦੇ ਸਮੂਹ ਅਾਹੁੱਦੇਦਾਰਾਂ ਅਤੇ ਹੋਰ ਪਤਵੰਤਿਆਂ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ ਦਾਨੀ ਸੱਜਣਾਂ ਦੀ ਮਦਦ ਨਾਲ ਲੋਡ਼ਵੰਦ ਵਿਦਿਆਰਥੀਆਂ ਦੀਆਂ ਲੋਡ਼ਾਂ ਪੂਰੀਆਂ ਕੀਤੀਆਂ ਜਾਂਦੀਆਂ ਹਨ ਅਤੇ ਸਕੂਲ ਦਾ ਵਿਕਾਸ ਵੀ ਹੁੰਦਾ ਰਹਿੰਦਾ ਹੈ। ਸਟੇਜ਼ ਸੰਚਾਲਨ ਕਰਦਿਆਂ ਲੈਕ. ਗੁਰਮੀਤ ਸਿੰਘ ਬੱਧਣ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਲਈ ਦਾਨ ਦਿੱਤੀ ਜਾਣ ਵਾਲੀ ਰਾਸ਼ੀ ਕਿਸੇ ਧਾਰਮਕ ਸਥਾਨ ’ਤੇ ਚਡ਼ਾਈ ਰਕਮ ਨਾਲੋਂ ਘੱਟ ਨਹੀਂ ਹੁੰਦੀ। ਸੁਸਾਇਟੀ ਦੇ ਸੰਸਥਾਪਕ ਮਾ. ਸੋਮਨਾਥ ਅਰੋਡ਼ਾ ਵਲੋਂ ਪੁੱਛੇ ਗਏ ਸਵਾਲਾਂ ਦਾ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਨਗਦ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ। ਇਸ ਸਮੇ ਗੁਰਿੰਦਰ ਸਿੰਘ ਮਹਿੰਦੀਰੱਤਾ, ਰਾਜਾ ਸਿੰਘ ਢਿੱਲੋਂ, ਰਜਿੰਦਰ ਸਿੰਘ ਸਰਾਂ, ਰਾਜਗੁਰੂ ਸ਼ਰਮਾ, ਭਾਰਤ ਭੁੂਸ਼ਨ ਮਿੱਤਲ, ਤਰਸੇਮ ਨਰੂਲਾ ਆਦਿ ਸਮੇਤ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ/ਵਿਦਿਆਰਥਣਾਂ ਹਾਜ਼ਰ ਸਨ।
ਡੇਂਗੂ ਅਤੇ ਹੋਰ ਬੀਮਾਰੀਆਂ ਤੋਂ ਕੀਤਾ ਜਾਗਰੂਕ
NEXT STORY