ਫਰੀਦਕੋਟ (ਪਰਮਜੀਤ)- ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਡੇਪੋ ਡਰੱਗਜ਼ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਤਹਿਤ ਨਸ਼ਿਅਾਂ ਦੀ ਰੋਕਥਾਮ ਅਤੇ ਸਮਾਜ ਵਿਚ ਇਸ ਦੀ ਵਰਤੋਂ ਕਰ ਰਹੇ ਨੌਜਵਾਨਾਂ ਨੂੰ ਇਸ ਦੀ ਦਲ-ਦਲ ’ਚੋਂ ਕੱਢਣ ਲਈ ਸਰਕਾਰੀ ਮੁਲਾਜ਼ਮਾਂ ਤੇ ਵਾਲੰਟੀਅਰਾਂ ਦੇ ਫਾਰਮ ਭਰ ਰੇ ਡੇਪੋ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਡਾ. ਵਿਕਰਮਜੀਤ ਸਿੰਘ ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਇਸ ਮੁਹਿੰਮ ਤਹਿਤ ਸਾਦਿਕ ਦੇ ਪਿੰਡ ਢਾਬ ਸ਼ੇਰ ਸਿੰਘ ਵਾਲਾ ਦਾ ਦੌਰਾ ਕੀਤਾ ਅਤੇ ਪੰਜਾਬ ਸਰਕਾਰ ਦੇ ਇਸ ਸ਼ਲਾਘਾਯੋਗ ਉਪਰਾਲੇ ਸਬੰਧੀ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਅਧੀਨ ਚੱਲ ਰਹੇ ਨਸ਼ਾ ਛੁਡਾਊ ਕੇਂਦਰ, ਓਟ ਸੈਂਟਰ ਅਤੇ ਪੁਨਰਵਾਸ ਕੇਂਦਰ ਵਿਖੇ ਮੁਹੱਈਆ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਾਬਕਾ ਸਰਪੰਚ ਚਰਨਜੀਤ ਕੌਰ, ਪੰਚ ਜਸਵੀਰ ਸਿੰਘ, ਦਰਬਾਰਾ ਸਿੰਘ ਆਦਿ ਮੌਜੂਦ ਸਨ।
ਪਰਾਲੀ ਸਾਡ਼ਨ ਨਾਲ ਘਟਦੀ ਹੈ ਜ਼ਮੀਨ ਦੀ ਉਪਜਾਊ ਸ਼ਕਤੀ : ਬਲਾਕ ਖੇਤੀਬਾਡ਼ੀ ਅਫਸਰ
NEXT STORY