ਫ਼ਰੀਦਕੋਟ (ਰਾਜਨ) : ਸਥਾਨਕ ਜੇਲ੍ਹ ’ਚੋਂ 13 ਮੋਬਾਇਲ ਅਤੇ 3 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਵਿਖੇ ਸਬੰਧਤ ਹਵਾਲਾਤੀਆਂ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਜੇਲ੍ਹ ਕਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਰਾਤ ਕਰੀਬ 11 ਵਜੇ ਸੁਰੱਖਿਆ ਕਰਮਚਾਰੀਆਂ ਸਣੇ ਜੇਲ੍ਹ ਦੇ ਬਲਾਕ-ਡੀ ਦੀ ਬੈਰਕ-8 ਦੇ ਬੰਦੀਆਂ ਦੀ ਤਲਾਸ਼ੀ ਲਈ ਗਈ ਤਾਂ ਹਵਾਲਾਤੀ ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਸਾਹਿਲ, ਆਸ਼ੂ, ਮੰਗਾ ਸਿੰਘ, ਹਰਦੀਪ ਸਿੰਘ, ਅਰਸ਼ਦੀਪ ਸਿੰਘ, ਕਪਤਾਨ ਸਿੰਘ, ਜਬਰਜੰਗ ਸਿੰਘ, ਵਿਨੋਦ ਕੁਮਾਰ, ਕੁਲਦੀਪ ਸਿੰਘ, ਭਰਤ ਭਾਈ ਅਤੇ ਹਵਾਲਾਤੀ ਸਚਿਨ ਬਿਸ਼ਨੋਈ ਪਾਸੋਂ 13 ਮੋਬਾਇਲ ਬਰਾਮਦ ਹੋਏ, ਜਦਕਿ ਹਵਾਲਾਤੀ ਅਮਨਦੀਪ ਸਿੰਘ ਦੀ ਜਿਸਮਾਨੀ ਤਲਾਸ਼ੀ ਲੈਣ ’ਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਸ ਵੱਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
NEXT STORY