ਫਰੀਦਕੋਟ (ਜਗਦੀਸ਼) : ਸਾਲ 2015 ਦੇ ਕੋਟਕਪੂਰਾ ਗੋਲ਼ੀਕਾਂਡ ਦੇ ਮਾਮਲੇ ਵਿੱਚ ਅੱਜ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਅਜੈੇਪਾਲ ਸਿੰਘ ਦੀ ਅਦਾਲਤ ਵਿੱਚ ਸੁਣਵਾਈ ਹੋਈ। ਸੁਣਵਾਈ ਦੇ ਦੌਰਾਨ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ ਗੁਰਦੀਪ ਸਿੰਘ ਪੰਧੇਰ ਅਦਾਲਤ ਵਿੱਚ ਪੇਸ਼ ਹੋਏੇ ਜਦੋਂ ਕਿ ਸਾਬਕਾ ਉੱਪ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ. ਆਈ. ਜੀ. ਅਮਰ ਸਿੰਘ ਚਾਹਲ, ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ. ਐਸ. ਪੀ. ਸੁਖਮਿੰਦਰ ਸਿੰਘ ਮਾਨ, ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਅਦਾਲਤ ਵਿੱਚ ਪੇਸ਼ ਨਹੀ ਹੋਏ। ਜਿਨ੍ਹਾਂ ਨੇ ਮਾਨਯੋਗ ਅਦਾਲਤ ਵਿੱਚ ਆਪੋ ਆਪਣੀਆਂ ਅਰਜ਼ੀਆਂ ਹਾਜ਼ਰੀ ਤੋਂ ਮੁਆਫ਼ੀ ਲਈ ਪੇਸ਼ ਕੀਤੀਆਂ ਅਤੇ ਅਦਾਲਤ ਨੇ ਇਨ੍ਹਾਂ ਨੂੰ ਅੱਜ ਦੇ ਲਈ ਹਾਜ਼ਰੀ ਤੋਂ ਛੋਟ ਦਿੰਦੇ ਹੋਏ 25 ਜੁਲਾਈ ਨੂੰ ਅਗਲੀ ਸੁਣਵਾਈ ਲਈ ਮੁਲਤਵੀ ਕਰ ਦਿੱਤੀ।
ਥਾਣਾ ਸਿਟੀ ਫਿਰਜ਼ੋਪੁਰ ਵਿਖੇ ਏ. ਐੱਸ. ਆਈ. ਸਣੇ 5 ਪੁਲਸ ਮੁਲਾਜ਼ਮਾਂ 'ਤੇ ਪਰਚਾ ਦਰਜ, ਜਾਣੋ ਪੂਰਾ ਮਾਮਲਾ
NEXT STORY