ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਥਾਣਾ ਸਦਰ ਪੁਲਸ ਨੇ ਪਿੰਡ ਰੁਪਾਣਾ ’ਚ ਦੋ ਮੋਟਰਸਾਈਕਲ ਸਵਾਰਾਂ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਟੀਮ ਵੱਲੋਂ ਪਿੰਡ ਰੁਪਾਣਾ ਦੀ ਪੇਪਰ ਮਿੱਲ ਕੋਲ ਨਾਕਾਬੰਦੀ ਕੀਤੀ ਗਈ ਸੀ, ਜਿੱਥੇ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਦੋ ਨੌਜਵਾਨ ਆਏ, ਜਿਨਾਂ ’ਤੇ ਪੁਲਸ ਨੂੰ ਸ਼ੱਕ ਹੋਇਆ ਅਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਮੋਟਰਸਾਇਕਲ ਭਜਾ ਲਿਆ, ਜਿਸ ਦੌਰਾਨ ਉਨ੍ਹਾਂ ਦਾ ਇਕ ਝੋਲਾ ਉੱਥੇ ਹੀ ਡਿੱਗ ਗਿਆ, ਜਦੋਂਕਿ ਦੋਵੇਂ ਮੋਟਰਸਾਈਕਲ ਸਵਾਰਾਂ ਨੂੰ ਵੀ ਪੁਲਸ ਨੇ ਤੁਰੰਤ ਕਾਬੂ ਕਰ ਲਿਆ।
ਇਸ ਤੋਂ ਬਾਅਦ ਜਦੋਂ ਸੀਨੀਅਰ ਪੁਲਸ ਅਧਿਕਾਰੀਆਂ ਦੀ ਹਾਜ਼ਰੀ ਵਿਚ ਮੌਕੇ ’ਤੇ ਝੋਲੇ ਦੀ ਤਲਾਸ਼ੀ ਲਈ ਗਈ ਤਾਂ ਝੋਲੇ ਅੰਦਰੋਂ ਨਸ਼ੇ ਵਾਲੀਆਂ ਗੋਲੀਆਂ ਦੇ 190 ਪੱਤੇ ਮਿਲੇ। ਕਥਿਤ ਦੋਸ਼ੀਆਂ ਦੀ ਪਛਾਣ ਸੁਖਵੰਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਢਿਪਾਂਵਾਲੀ ਜ਼ਿਲਾ ਫਾਜ਼ਿਲਕਾ ਅਤੇ ਗੁਰਨਿਸ਼ਾਨ ਸਿੰਘ ਪੁੱਤਰ ਰੂਪ ਸਿੰਘ ਵਾਸੀ ਰਹੂੜਿਆਂਵਾਲੀ ਵਜੋਂ ਹੋਈ ਹੈ, ਜਿਨਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ 'ਚ ਭਾਜਪਾ ਦੇ ਇਕ ਹੋਰ ਨੇਤਾ ਨੇ ਛੱਡੀ ਪਾਰਟੀ, ਕੀਤਾ ਅਸਤੀਫ਼ੇ ਦਾ ਐਲਾਨ
NEXT STORY