ਜੈਤੋ (ਰਘੂਨੰਦਨ ਪਰਾਸ਼ਰ) : ਨਿਲਾਂਬਰੀ ਜਗਦਲੇ ਆਈ.ਜੀ ਫਰੀਦਕੋਟ ਰੇਂਜ ਵੱਲੋਂ ਸੇਲ ਲਿਮਟਿਡ ਪਾਵਰ ਪਲਾਟ ਸੇਡਾ ਸਿੰਘ ਵਾਲਾ ਵਿਖੇ ਅੱਜ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥਾ ਨੂੰ ਨਸ਼ਟ ਕਰਵਾਇਆ ਗਿਆ। ਇਸ ਮੌਕੇ ਨਿਲਾਂਬਰੀ ਜਗਦਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਫਰੀਦਕੋਟ ਪੁਲਸ ਵੱਲੋ ਪਿਛਲੇ ਸਮੇਂ ਦੌਰਾਨ ਬਰਾਮਦ 13.7 ਕਿਲੋਗ੍ਰਾਮ ਤੋਂ ਵੱਧ ਹੈਰੋਇਨ, 59 ਕਿਲੋ ਪੋਸਤ, 5000 ਦੇ ਕਰੀਬ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 510 ਗ੍ਰਾਮ ਆਈਸ ਡਰੱਗ ਨੂੰ ਨਸ਼ਟ ਕਰਵਾਇਆ ਗਿਆ ਹੈ, ਜੋ ਐੱਨ.ਡੀ.ਪੀ.ਐੱਸ ਐਕਟ ਦੇ 32 ਮਾਮਲਿਆ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿਚ ਪੂਰੀ ਤਰ੍ਹਾਂ ਕਾਰਗਰ ਸਾਬਤ ਹੋਈ ਹੈ, ਜਿਸ ਦੇ ਤਹਿਤ ਫਰੀਦਕੋਟ ਪੁਲਸ ਵੱਲੋਂ ਪਿਛਲੇ ਕੁਝ ਸਮੇਂ ਵਿਚ ਐੱਨ.ਡੀ.ਪੀ.ਐੱਸ ਐਕਟ ਤਹਿਤ ਵੱਡੀ ਮਾਤਰਾ ਵਿਚ ਬ੍ਰਾਮਦਗੀ ਕੀਤੀ ਗਈ ਹੈ। ਜਿਨ੍ਹਾਂ ਵਿਚ ਬਰਾਮਦ ਹੋਏ ਨਸ਼ੀਲੇ ਪਦਾਰਥਾਂ ਨੂੰ ਅੱਜ ਨਸ਼ਟ ਕੀਤਾ ਗਿਆ ਹੈ। ਇਸ ਦੌਰਾਨ ਐੱਸ.ਐੱਸ.ਪੀ ਫਰੀਦਕੋਟ ਡਾ. ਪ੍ਰੱਗਿਆ ਜੈਨ ਵੱਲੋਂ ਫਰੀਦਕੋਟ ਪੁਲਸ ਵੱਲੋ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਤੀਜੇ ਜਾਰੀ ਕਰਦੇ ਹੋਏ ਦੱਸਿਆ ਕਿ ਫਰੀਦਕੋਟ ਪੁਲਸ ਵੱਲੋਂ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੌਰਾਨ ਮਾਰਚ 2025 ਤੋਂ ਲੈ ਕੇ ਹੁਣ ਤੱਕ 1199 ਮੁਕੱਦਮੇ ਦਰਜ ਕਰਕੇ 1800 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ 19 ਮਹੀਨਿਆ ਦੌਰਾਨ ਨਸ਼ਾ ਤਸਕਰਾਂ ਦੀ 9 ਕਰੋੜ ਤੋ ਜ਼ਿਆਦਾ ਕੀਮਤ ਦੀ ਜਾਇਦਾਤ ਸਬੰਧਤ ਅਥਾਰਟੀ ਪਾਸੋਂ ਮਨਜ਼ੂਰੀ ਹਾਸਲ ਕਰਨ ਉਪਰੰਤ ਫਰੀਜ਼ ਕਰਵਾਈ ਗਈ ਹੈ।
ਪੰਜਾਬ 'ਚ ਗੜੇਮਾਰੀ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਮਦਦ ਕਰੇਗਾ ਸ਼੍ਰੋਮਣੀ ਅਕਾਲੀ ਦਲ
NEXT STORY