ਫਰੀਦਕੋਟ (ਰਾਜਨ) : ਫਰੀਦਕੋਟ 'ਚ ਇੱਕ 8 ਸਾਲ ਦੀ ਨਾਬਾਲਿਗ ਕੁੜੀ ਨਾਲ ਉਸਦੇ ਗੁਆਂਢੀ ਵੱਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ’ਤੇ ਪੀੜਤ ਕੁੜੀ ਦੀ ਮਾਂ ਦੇ ਬਿਆਨਾਂ ’ਤੇ ਸਥਾਨਕ ਥਾਣਾ ਸਿਟੀ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁੜੀ ਦੀ ਮਾਂ ਜਦੋਂ ਸ਼ਾਮ ਨੂੰ ਕੰਮਕਾਰ ਤੋਂ ਵਾਪਸ ਘਰ ਪਰਤੀ ਤਾਂ ਘਰ ਵਿੱਚ ਇਕੱਲੀ ਉਸਦੀ 8 ਸਾਲਾ ਰੋ ਰਹੀ ਸੀ।
ਇਹ ਵੀ ਪੜ੍ਹੋ- ਮੁਕਤਸਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਦੋਸਤ ਨੇ ਫੌਹੜਾ ਮਾਰ ਕੀਤਾ ਦੋਸਤ ਦਾ ਕਤਲ
ਫਿਰ ਜਦੋਂ ਉਸਦੀ ਮਾਂ ਕੁੜੀ ਨੂੰ ਰੋਣ ਦਾ ਕਾਰਣ ਪੁੱਛਿਆ ਤਾਂ ਉਸਨੇ ਦੱਸਿਆ ਕਿ ਘਰ ਦੇ ਸਾਹਮਣੇ ਰਹਿਣ ਵਾਲਾ ਜੰਗੀਰ ਸਿੰਘ ਪੁੱਤਰ ਨਾਰਾਇਣ ਨੇ ਉਸਦੇ ਕੱਪੜੇ ਉਤਾਰ ਕੇ ਉਸ ਨਾਲ ਗ਼ਲਤ ਕੰਮ ਕੀਤਾ ਹੈ ਤੇ ਇਹ ਧਮਕੀ ਦਿੱਤੀ ਹੈ ਕਿ ਜੇਕਰ ਇਸ ਸਬੰਧੀ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸਨੂੰ ਜਾਨੋਂ ਮਾਰ ਦੇਵੇਗਾ।
ਇਹ ਵੀ ਪੜ੍ਹੋ- ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਡੇਢ ਮਹੀਨੇ ਪਹਿਲਾਂ ਚਾਵਾਂ ਨਾਲ ਕੈਨੇਡਾ ਭੇਜੀ ਨੌਜਵਾਨ ਧੀ ਨਾਲ ਵਾਪਰ ਗਿਆ ਭਾਣਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਕ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਮੁਕਤਸਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਦੋਸਤ ਨੇ ਫੌਹੜਾ ਮਾਰ ਕੀਤਾ ਦੋਸਤ ਦਾ ਕਤਲ
NEXT STORY