ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਇਕ ਪੀ.ਓ. ਭਗੌੜੇ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਮੌੜ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਉਕਤ ਮੁਲਜ਼ਮ ਦੇ ਖਿਲਾਫ਼ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੈ।
ਉਕਤ ਮੁਲਜ਼ਮ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਮਿਤੀ 06.05.2026 ਨੂੰ ਭਗੌੜਾ (ਪੀ.ਓ.) ਘੋਸ਼ਿਤ ਕੀਤਾ ਗਿਆ ਸੀ। ਪੀ.ਓ. ਸਟਾਫ਼ ਵੱਲੋਂ ਮੁਲਜ਼ਮ ਦੀ ਭਾਲ ਕਰਕੇ ਉਸ ਨੂੰ ਮਿਤੀ 03.09.2026 ਨੂੰ ਕਾਬੂ ਕਰ ਲਿਆ ਗਿਆ। ਕਾਬੂ ਕੀਤੇ ਗਏ ਪੀ.ਓ. ਮੁਲਜ਼ਮ ਨੂੰ ਅਦਾਲਤ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ। ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਭਗੌੜੇ ਮੁਲਜ਼ਮਾਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ।
ਫ਼ਰੀਦਕੋਟ 'ਚ ਦੋ ਧਿਰਾਂ ਦੀ ਝੜਪ ਵਿਚਾਲੇ ਨੌਜਵਾਨ ਨੂੰ ਲੱਗੀ ਗੋਲੀ
NEXT STORY