ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 50 ਲਿਟਰ ਲਾਹਨ ਅਤੇ 50 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਹਿਲੇ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਅਤੇ ਐਕਸਾਈਜ਼ ਇੰਸਪੈਕਟਰ ਤੇਜਿੰਦਰ ਸਿੰਘ ਸਰਕਲ ਬਰੀਵਾਲਾ ਸਮੇਤ ਬੱਸ ਸਟੈਂਡ ਖੱਪਿਆਂਵਾਲੀ ਪਹੁੰਚੇ ਤਾਂ ਉਨ੍ਹਾਂ ਨੂੰ ਮੁਖਬਰ ਤੋਂ ਸੂਚਨਾ ਮਿਲੀ ਕਿ ਸੂਰਤ ਸਿੰਘ ਵਾਸੀ ਖੱਪਿਆਂਵਾਲੀ ਆਪਣੇ ਘਰ ਵਿਚ ਨਜ਼ਾਇਜ਼ ਸ਼ਰਾਬ ਕਸੀਦ ਕਰਨ ਦਾ ਆਦੀ ਹੈ, ਜੇਕਰ ਘਰੇ ਹੁਣੇ ਰੇਡ ਕੀਤੀ ਜਾਵੇ ਤਾਂ ਉਸ ਪਾਸੋਂ ਭਾਰੀ ਮਾਤਰਾ ਵਿੱਚ ਸ਼ਰਾਬ ਬਰਾਮਦ ਹੋ ਸਕਦੀ ਹੈ।
ਪੁਲਸ ਨੇ ਮੁਖਬਰੀ ਦੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਤੋਂ 50 ਲਿਟਰ ਲਾਹਨ ਬਰਾਮਦ ਕਰਕੇ ਉਸਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਦੂਜੇ ਮਾਮਲੇ ਵਿਚ ਥਾਣਾ ਬਰੀਵਾਲਾ ਪੁਲਸ ਨੇ 50 ਨਸ਼ੀਲੀ ਗੋਲੀਆਂ ਸਮੇਤ ਜਗਜੀਤ ਸਿੰਘ ਉਰਫ਼ ਜੱਗੀ ਵਾਸੀ ਸਰਾਏਨਾਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਉਕਤ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
BSF ਵੱਲੋਂ ਤਸਕਰਾਂ 'ਤੇ ਫ਼ਾਇਰਿੰਗ, ਗੱਫਰ ਪਿਸਟਲ ਸਣੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ
NEXT STORY