ਮਲੋਟ (ਸ਼ਾਮ ਜੁਨੇਜਾ) : ਮਲੋਟ ਸ਼ਹਿਰ ਅੰਦਰ ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸ ਮਾਮਲੇ ਵਿਚ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸ਼ਰਾਰਤੀ ਅਨਸਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ ਜਦ ਕਿ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਹੈ। ਅੱਜ ਦੁਪਹਿਰ ਵੇਲੇ ਕੁਝ ਅਗਿਆਤ ਲੁੱਟੇਰਿਆਂ ਨੇ ਇਕ ਕਾਰ ਦਾ ਸ਼ੀਸ਼ਾ ਤੋੜ ਕਿ ਉਸ ਵਿੱਚੋ 2 ਲੱਖ 4 ਹਜ਼ਾਰ ਰੁਪਏ ਨਕਦੀ ਅਤੇ ਲੈਪਟੋਪ ਚੋਰੀ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਭੀ ਪੁੱਤਰ ਵਿਜੈ ਕੁਮਾਰ ਵਾਸੀ ਆਦਰਸ਼ ਨਗਰ ਗਲੀ ਨੰਬਰ 11 ਨੇ ਦੱਸਿਆ ਕਿ ਉਹ ਆਪਣੀ ਕਾਰ ਨੂੰ ਇਕ ਫਾਸਟ ਫੂਡ ਦੀ ਦੁਕਾਨ ਦੇ ਬਾਹਰ ਖੜ੍ਹੀ ਕਰਕੇ ਅੰਦਰ ਸਾਮਾਨ ਲੈਣ ਗਿਆ।
ਇਹ ਵੀ ਪੜ੍ਹੋ- ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ, ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਬਰਾਮਦ ਹੋਏ 3 ਮੋਬਾਇਲ
ਜਦੋਂ ਉਸ ਨੇ ਬਾਹਰ ਆ ਕੇ ਵੇਖਿਆ ਤਾਂ ਕਾਰ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ ਤੇ ਉਸ ਵਿੱਚੋਂ ਬੈਗ ਗਾਇਬ ਸੀ, ਜਿਸ ਵਿਚ 2 ਲੱਖ 4 ਹਜ਼ਾਰ ਨਕਦੀ ਤੇ ਲੈਪ ਟੋਪ ਸੀ। ਉਕਤ ਵਿਅਕਤੀ ਨੇ ਦੱਸਿਆ ਕਿ ਉਹ ਪੈਟਰੋਲ ਪੰਪ ਦਾ ਮਾਲਕ ਹੈ ਤੇ ਐਤਵਾਰ ਦੀ ਛੁੱਟੀ ਹੋਣ ਕਰਕੇ ਉਹ ਪੈਸਿਆਂ ਨੂੰ ਬੈਂਕ ਵਿਚ ਜਮ੍ਹਾਂ ਨਹੀਂ ਕਰਵਾ ਸਕਿਆ। ਇਸ ਮਾਮਲੇ ਦੀ ਸੂਚਨਾ ਸਿਟੀ ਮਲੋਟ ਪੁਲਸ ਨੂੰ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮਾਲੋਰਕੋਟਲਾ 'ਚ ਚਿੱਟੇ ਦਿਨ ਵੱਡੀ ਵਾਰਦਾਤ, ਛੁਰਾ ਮਾਰ ਕੇ ਦੁਕਾਨਦਾਰ ਦਾ ਕਤਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਸ਼ਹੀਦ ਸਿੰਘਾਂ ਨੂੰ ਸਮਰਪਿਤ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ
NEXT STORY