ਫਰੀਦਕੋਟ (ਜਗਦੀਸ਼) : ਜ਼ਿਲਾ ਅਤੇ ਸੈਸ਼ਨ ਜੱਜ ਵੀਰਇੰਦਰ ਅਗਰਵਾਲ ਦੀ ਅਦਾਲਤ ਨੇ ਲੁੱਟ-ਖੋਹ ਕਰਨ ਦੇ ਇਕ ਮਾਮਲੇ ਵਿਚ ਪਿੰਡ ਬਰਗਾੜੀ ਦੇ ਤਿੰਨ ਵਿਅਕਤੀਆਂ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਬਰੀ ਕਰਨ ਦਾ ਹੁਕਮ ਕੀਤਾ ਹੈ । ਜਾਣਕਾਰੀ ਅਨੁਸਾਰ 13 ਫਰਵਰੀ 2024 ਨੂੰ ਥਾਣਾ ਸਦਰ ਕੋਟਕਪੂਰਾ ਵਿਖੇ ਲਭਦੀਪ ਸਿੰਘ ਉਰਫ ਲਵੀ ਪੁੱਤਰ ਬਲਦੇਵ ਸਿੰਘ , ਜਗਤਾਰ ਸਿੰਘ ਉਰਫ ਸੰਨੀ ਪੁੱਤਰ ਭੋਲਾ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਕਿੱਲੀ ਪੁੱਤਰ ਰੇਸ਼ਮ ਸਿੰਘ ਵਾਸੀ ਬਰਗਾੜੀ ਦੇ ਖਿਲਾਫ ਪਿੰਡ ਸਿਵੀਆਂ ਦੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਲਭਦੀਪ ਸਿੰਘ, ਜਗਤਾਰ ਸਿੰਘ ਅਤੇ ਅਰਸ਼ਦੀਪ ਸਿੰਘ ਦੇ ਖਿਲਾਫ ਪੁਖਤਾ ਸਬੂਤ ਪੇਸ਼ ਨਾ ਹੋਣ ’ਤੇ ਬਰੀ ਕਰ ਦਿੱਤਾ ਹੈ ।
ਪੁਲਸ ਨੇ ਆਈਸ ਡਰੱਗ ਸਮੇਤ 2 ਨਸ਼ਾ ਸਮੱਗਲਰ ਦਬੋਚੇ
NEXT STORY