ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ, (ਸੁਖਪਾਲ ਢਿੱਲੋਂ/ ਪਵਨ ਤਨੇਜਾ)—ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਬੱਲਮਗੜ੍ਹ ਵਿਖੇ ਗਰੀਬ ਲੋਕਾਂ ਨੂੰ ਸਰਕਾਰ ਕੋਲੋਂ ਬਣਦੀਆਂ ਸਹੂਲਤਾਂ ਦਿਵਾਉਣ ਲਈ ਇਕ ਰੈਲੀ ਕੀਤੀ ਗਈੇ। ਇਸ ਮੌਕੇ ਬੋਲਦਿਆਂ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਮਦਰੱਸਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਗਰੀਬਾਂ ਨੂੰ 5-5 ਮਰਲਿਆਂ ਦੇ ਪਲਾਟ ਦੇਣ ਲਈ ਵਾਅਦਾ ਕੀਤਾ ਸੀ। ਪਰ ਹੁਣ ਬੱਲਮਗੜ੍ਹ ਪਿੰਡ ਦੇ ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਨਹੀਂ ਦਿੱਤੇ ਜਾ ਰਹੇ। ਇਸ ਕਰਕੇ ਜਥੇਬੰਦੀ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਮੌਕੇ ਇਕੱਠੇ ਹੋਏ ਖੇਤ ਮਜ਼ਦੂਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਸਮੇਂ ਰਾਣੀ ਕੌਰ, ਸੁਖਜੀਤ ਕੌਰ, ਹਰਦਮ ਸਿੰਘ, ਪਾਲ ਕੌਰ ਤੇ ਸੁਖਮੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ।
60 ਲੈਕਚਰਾਰ ਬਦਲਣ ਕਰਕੇ ਸਿੱਖਿਆਰਥੀਆਂ ਦੀ ਪੜ੍ਹਾਈ ਤੇ ਪਵੇਗਾ ਮਾੜਾ ਅਸਰ
NEXT STORY