ਜੈਤੋ (ਜਿੰਦਲ) : ਚੜ੍ਹਦੀਕਲਾ ਵੈੱਲਫੇਅਰ ਸੇਵਾ ਸੋਸਾਇਟੀ ਜੈਤੋ ਦੇ ਐਮਰਜੈਂਸੀ ਨੰਬਰ ’ਤੇ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਕਿ ਜੈਤੋ-ਬਠਿੰਡਾ ਰੋਡ ’ਤੇ ਸੰਗਲਾਂ ਵਾਲੀ ਗਲੀ ਨੇੜੇ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ 2 ਨੌਜਵਾਨ ਦਿਹਾੜੀ ਕਰਨ ਲਈ ਜਾ ਰਹੇ ਸਨ। ਅਚਾਨਕ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਦੋਵਾਂ ਮੋਟਰਸਾਈਕਲਾਂ ਦੀ ਆਪਸ ’ਚ ਟੱਕਰ ਹੋ ਗਈ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਟੱਕਰ ਮਾਰਨ ਵਾਲਾ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ।
ਸੂਚਨਾ ਮਿਲਦਿਆਂ ਹੀ ਚੜ੍ਹਦੀਕਲਾ ਵੈੱਲਫੇਅਰ ਸੇਵਾ ਸੋਸਾਇਟੀ ਜੈਤੋ ਦੇ ਮੁੱਖ ਸੇਵਾਦਾਰ ਮੀਤ ਸਿੰਘ ਮੀਤਾ, ਗੁਰਮੀਤ ਸਿੰਘ ਗੀਤਾ ਅਤੇ ਰਾਹੁਲ ਬਾਂਸਲ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਜੈਤੋ ਪਹੁੰਚਾਇਆ। ਹਸਪਤਾਲ ’ਚ ਡਾਕਟਰ ਨਾ ਮੌਜੂਦ ਹੋਣ ਕਾਰਨ ਇਕ ਵਿਅਕਤੀ ਦਾ ਇਲਾਜ ਸਿਵਲ ਹਸਪਤਾਲ ਜੈਤੋ ਵਿਖੇ ਹੀ ਚੱਲ ਰਿਹਾ ਹੈ, ਜਦਕਿ ਦੂਜੇ ਦੀ ਹਾਲਤ ਗੰਭੀਰ ਹੋਣ ਕਾਰਨ ਮੁੱਢਲੀ ਸਹਾਇਤਾ ਦੇ ਕੇ ਉਸ ਨੂੰ ਸਿਵਲ ਹਸਪਤਾਲ ਕੋਟਕਪੂਰਾ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀਆਂ ਦੀ ਪਛਾਣ ਵੀਰੂ ਕੁਮਾਰ (35) ਪੁੱਤਰ ਤਨਕ ਲਾਲ (ਵਾਸੀ ਭਾਗਲਪੁਰ, ਬਿਹਾਰ, ਹਾਲ ਵਾਸੀ ਮੁਕਤਸਰ ਰੋਡ ਜੈਤੋ) ਅਤੇ ਜਤਿੰਦਰ ਕੁਮਾਰ (40) ਪੁੱਤਰ ਬੰਤ ਰਾਮ (ਵਾਸੀ ਨੇੜੇ ਦਾਣਾ ਮੰਡੀ, ਜੈਤੋ) ਵਜੋਂ ਹੋਈ ਹੈ।
ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਿਲੀਆਂ 10,000 ਤੋਂ ਵੱਧ ਨੌਕਰੀਆਂ
NEXT STORY