ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਉਪ-ਮੰਡਲ ਦੇ ਤਹਿਤ ਮੰਡੀ ਅਰਨੀਵਾਲਾ ’ਚ ਘਰ ਦੇ ਬਾਹਰ ਬੈਠੇ ਇਕ ਨੌਜਵਾਨ ’ਤੇ ਕੁਝ ਵਿਅਕਤੀਆਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਅਤੇ ਨੌਜਵਾਨ ਨੇ ਉਕਤ ਵਿਅਕਤੀਆਂ ’ਤੇ ਲਗਭਗ 20 ਹਜ਼ਾਰ ਰੁਪਏ ਲੁੱਟ ਦੇ ਦੋਸ਼ ਲਗਾਏ ਹਨ। ਸਥਾਨਕ ਸਿਵਲ ਹਸਪਤਾਲ ’ਚ ਇਲਾਜ ਲਈ ਭਰਤੀ ਅਮਨਦੀਪ ਸਿੰਘ ਵਾਸੀ ਮੰਡੀ ਅਰਨੀਵਾਲਾ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੇ ਘਰ ਦੇ ਬਾਹਰ ਬੈਠਾ ਸੀ ਕਿ 4 ਵਿਅਕਤੀ ਆਏ, ਜਿਨ੍ਹਾਂ ਨੇ ਉਸ ਦੇ ਸਿਰ ’ਤੇ ਵਾਰ ਕੀਤਾ ਅਤੇ ਉਸ ਤੋਂ ਲਗਭਗ 20 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਗੋਇੰਦਵਾਲ ਜੇਲ੍ਹ ਦੀ ਵਾਇਰਲ ਵੀਡੀਓ 'ਤੇ ਕਾਂਗਰਸ ਨੇ ਘੇਰੀ ਮਾਨ ਸਰਕਾਰ, ਕੀਤੇ ਵੱਡੇ ਸਵਾਲ
ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ’ਚ ਉਸ ਨੂੰ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਸਬੰਧੀ ਥਾਣਾ ਅਰਨੀਵਾਲਾ ’ਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਉਸ ਵਲੋਂ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬਜਟ ਇਜਲਾਸ : ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਬੋਲੇ ਵੜਿੰਗ, ਮੂਸੇਵਾਲਾ ਕਤਲ ਕਾਂਡ ’ਤੇ ਵੀ ਚੁੱਕੀ ਆਵਾਜ਼
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਦਰਦਨਾਕ ਘਟਨਾ : ਕਾਰ ਨੂੰ ਅੱਗ ਲੱਗਣ ਕਾਰਨ 5 ਸਾਲਾ ਮਾਸੂਮ ਬੱਚੀ ਜ਼ਿੰਦਾ ਸੜੀ
NEXT STORY