ਫ਼ਰੀਦਕੋਟ (ਰਾਜਨ)- ਦੋ ਵੱਖ-ਵੱਖ ਪੁਲਸ ਪਾਰਟੀਆਂ ਵੱਲੋਂ ਤਿੰਨ ਦੋਸ਼ੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਹਰਚਰਨ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਦੋਸ਼ੀ ਹਰਭਜਨ ਸਿੰਘ ਵਾਸੀ ਫ਼ਰੀਦਕੋਟ ਦੀ ਗ੍ਰਿਫ਼ਤਾਰੀ 5 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਦਰ ਦੇ ਸਹਾਇਕ ਕਾਣੇਦਾਰ ਕਰਮਜੀਤ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਦੋਸ਼ਣ ਮੰਨੀ ਕੌਰ ਅਤੇ ਮਨਦੀਪ ਸਿੰਘ ਵਾਸੀ ਅਰਾਈਆਂਵਾਲਾ ਕਲਾਂ ਦੀ ਗ੍ਰਿਫ਼ਤਾਰੀ 190 ਕੈਪਸੂਲ ਬਰਾਮਦ ਕਰਕੇ ਕੀਤੀ ਗਈ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਇਹਨਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਗਸ਼ਤ ਦੌਰਾਨ ਇਤਲਾਹ ਮਿਲੀ ਸੀ ਕਿ ਇਹ ਦੋਨੋਂ ਬਾਹਰੋਂ ਨਸ਼ਾ ਲਿਆ ਕੇ ਮਹਿੰਗੇ ਭਾਅ ਨਸ਼ਾ ਵੇਚਣ ਦੇ ਆਦੀ ਹਨ ਜਿਸ’ਤੇ ਪੁਲਸ ਵੱਲੋਂ ਕਾਰਵਾਈ ਕਰਦਿਆਂ ਇਹਨਾਂ ਨੂੰ ਕਾਬੂ ਕਰ ਲਿਆ ਗਿਆ।
ਪੰਜਾਬ 'ਚ ਅੱਗ ਦਾ ਕਹਿਰ, 40-50 ਏਕੜ ਕਣਕ ਸੜ ਕੇ ਸਵਾਹ, ਟਰੈਕਟਰਾਂ ਸਣੇ 2 ਨੌਜਵਾਨ ਵੀ ਸੜੇ
NEXT STORY