ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਵਪਾਰੀ ਵਰਗ ਨੂੰ ਰਾਹਤ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ. ਡੀ. ਐੱਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ ਵੀ ਹਾਜ਼ਰ ਸਨ।
ਮੀਟਿੰਗ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਨਗਰ ਕੌਂਸਲਾਂ/ਪੰਚਾਇਤਾਂ ਦੇ ਅਧਿਕਾਰੀਆਂ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸਬੰਧਿਤ www.punjabdisewa.com ਪੋਰਟਲ ’ਤੇ ਪ੍ਰਾਪਤ ਹਰੇਕ ਸ਼ਿਕਾਇਤ ਦਾ ਪਹਿਲ ਦੇ ਆਧਾਰ ‘ਤੇ ਅਤੇ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਅਤੇ ਜ਼ਿਲ੍ਹੇ ਦੇ ਲੋਕਾਂ ਵੱਲੋਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਚਨਬੱਧ ਹੈ, ਇਸ ਲਈ ਜੇਕਰ ਕੋਈ ਵੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਦਾ ਮਿੱਥੇ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਹੋਰ ਕਿਹਾ ਕਿ ਇਸ ਪੋਰਟਲ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੀ ਰਾਜ ਪੱਧਰ ‘ਤੇ ਵੀ ਨਿਰੰਤਰ ਸਮੀਖਿਆ ਹੁੰਦੀ ਹੈ। ਇਸ ਲਈ ਕਿਸੇ ਵੀ ਮਾਮਲੇ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਬਜ਼ਾਰਾਂ ਵਿੱਚ ਟਰੈਫਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ, ਸਫ਼ਾਈ ਪ੍ਰਬੰਧ ਮਜ਼ਬੂਤ ਕਰਨ, ਸੀਵਰੇਜ ਸਿਸਟਮ, ਪੀਣ ਵਾਲੇ ਪਾਣੀ ਦੀ ਯੋਗ ਸਪਲਾਈ ਅਤੇ ਸੈਂਪਲਿੰਗ ਆਦਿ ਯਕੀਨੀ ਬਣਾਉਣ ਲਈ ਵੀ ਸੰਬੰਧਤ ਅਧਿਕਾਰੀਆਂ ਨੂੰ ਖ਼ਾਸ ਧਿਆਨ ਦੇਣ ਦੇ ਨਿਰਦੇਸ਼ ਦਿੱਤੇ
ਸਫ਼ਾਈ ਸੇਵਕਾ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
NEXT STORY