ਜਲਾਲਾਬਾਦ (ਆਦਰਸ਼,ਜਤਿੰਦਰ) : ਜਲਾਲਾਬਾਦ ਦੀ ਅਨਾਜ ਮੰਡੀ ਵਿਖੇ ਬਣੇ ਰੇਹੜੀ ਫੜੀ ਵਾਲਿਆਂ ਵਾਸਤੇ ਸ਼ੈੱਡ ਵਿਚੋਂ ਰੇਹੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ) ਦੀ ਅਗਵਾਈ ਵਿਚ 16 ਦਿਨਾਂ ਤੋਂ ਚੱਲ ਰਹੇ ਸੰਘਰਸ਼ ਦਾ ਉਸ ਵੇਲੇ ਜਿੱਤ ਦਾ ਐਲਾਨ ਕਰ ਦਿੱਤਾ ਗਿਆ ਜਦੋਂ ਜਥੇਬੰਦੀਆਂ ਨੇ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਰੇਹੜੀਆਂ ਲਵਾ ਕੇ ਉਨ੍ਹਾਂ ਨੂੰ ਸਬਜ਼ੀ ਅਤੇ ਫਰੂਟ ਵੇਚਣ ਲਈ ਲਾ ਦਿੱਤਾ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਇਸ ਸੰਘਰਸ਼ ਵਿੱਚ ਲਗਾਤਾਰ ਲੜੀਵਾਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਚੱਲ ਰਹੀ ਹੈ। ਇਸੇ ਸਮੇਂ ਦੌਰਾਨ ਹੀ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਕੁਝ ਜਥੇਬੰਦੀਆਂ ਨੇ ਹਮਾਇਤ ਕਰਦਿਆਂ ਇਕ ਕਮੇਟੀ ਬਣਾ ਕੇ ਕੱਲ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ ਕਿ ਜੇਕਰ ਪ੍ਰਸ਼ਾਸਨ ਨੇ ਕਿਰਤੀ ਗ਼ਰੀਬ ਰੇੜ੍ਹੀ ਫ਼ੜੀ ਵਾਲਿਆਂ ਦੀਆਂ ਉਨ੍ਹਾਂ ਦੀਆਂ ਪਹਿਲਾਂ ਲਗਾਤਾਰ ਕਈ ਸਾਲਾਂ ਤੋਂ ਲੱਗ ਰਹੀਆ ਰੇੜ੍ਹੀਆਂ ਨੂੰ ਉਥੇ ਲਗਾਉਣ ਦੀ ਨਾ ਆਗਿਆ ਦਿੱਤੀ ਤਾਂ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੀਆਂ।
ਇਸ ਤੋਂ ਪਹਿਲਾਂ ਜ਼ਿਲਾ ਪੁਲਸ ਮੁਖੀ ਗੁਰਮੀਤ ਸਿੰਘ ਨੇ ਮਸਲੇ ਦਾ ਚੰਗਾ ਹੱਲ ਕੱਢਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਰੇਹੜੀ ਵਾਲਿਆਂ ਦੇ ਮਸਲੇ ਦਾ ਪੱਕਾ ਹੱਲ ਕੱਢਣ ਲਈ ਹਲਕੇ ਦੇ ਵਿਧਾਇਕ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੱਕਾ ਹੱਲ ਕੱਢਣਗੇ।
ਚੈੱਕ ਬਾਊਂਸ ਮਾਮਲੇ 'ਚ ਸਜ਼ਾ ਅਤੇ ਹਰਜਾਨਾ
NEXT STORY