ਫਾਜ਼ਿਲਕਾ (ਨਾਗਪਾਲ) : ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਵਰਕਿੰਗ ਕਮੇਟੀ ਮੈਂਬਰ ਅਤੇ ਪਿੰਡ ਕੀੜਿਆਂ ਵਾਲੀ ਦੇ ਸਾਬਕਾ ਸਰਪੰਚ ਹਰਮੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ‘ਆਪ’ ’ਚ ਸ਼ਾਮਲ ਕੀਤਾ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਹੁਣ ਲੋਕ ਸਮਝ ਚੁੱਕੇ ਹਨ ਕਿ ਪੰਜਾਬ ਦਾ ਭਵਿੱਖ ਆਮ ਆਦਮੀ ਪਾਰਟੀ ਹੈ ਜੋ ਕਿ ਆਮ ਲੋਕਾਂ ’ਚੋਂ ਨਿਕਲੀ ਪਾਰਟੀ ਹੈ ਅਤੇ ਇਹ ਪਾਰਟੀ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੀ ਹੈ।
ਇਸ ਮੌਕੇ ਮਨਜੋਤ ਸਿੰਘ ਖੇਡ਼ਾ ਪ੍ਰਧਾਨ ਟਰੱਕ ਯੂਨੀਅਨ, ਪਰਮਜੀਤ ਸਿੰਘ ਨੂਰਸ਼ਾਹ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਖਜਾਨ ਸਿੰਘ ਪਟਵਾਰੀ, ਕੇਵਲ ਗਗਨੇਜਾ, ਚਰਨਜੀਤ ਕੌਰ ਮੈਣੀ ਜ਼ਿਲਾ ਪ੍ਰਧਾਨ ਮਹਿਲਾ ਵਿੰਗ, ਅਰਵਿੰਦ ਗਗਨੇਜਾ ਸੀਨੀਅਰ ਆਗੂ, ਭਜਨ ਕੰਬੋਜ ਬਲਾਕ ਪ੍ਰਧਾਨ, ਸਰਪੰਚ ਗੁਲਸ਼ੇਰ ਸਿੰਘ, ਸਰਪੰਚ ਮੰਗਲ ਸਿੰਘ, ਸਰਪੰਚ ਬਲਵਿੰਦਰ ਸਿੰਘ, ਗੁਰਮੀਤ ਸਿੰਘ ਬਿੱਟੂ ਕਾਠਪਾਲ ਆਦਿ ਹਾਜ਼ਰ ਸਨ।
ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਪੁਲਸ ਵੱਲੋਂ ਗ੍ਰਿਫ਼ਤਾਰ
NEXT STORY