ਫਿਰੋਜ਼ਪੁਰ (ਖੁੱਲਰ) : ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਤਿੰਨ ਵਿਅਕਤੀਆਂ ਨੂੰ 105 ਗੱਟੂ ਚਾਈਨਿਜ਼ ਡੋਰ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ 223 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬਗਦਾਦੀ ਗੇਟ ਸਿਟੀ ਫਿਰੋਜ਼ਪੁਰ ਪਾਸ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਗੁਰਜੀਤ ਸਿੰਘ ਪੁੱਤਰ ਗੁਰਚਰਨ ਸਿੰਘ, ਜਸਵੀਰ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਅਨ ਬਸਤੀ ਪਿਆਰੇਆਣਾ ਜੋ ਈਵੈਂਟ ਰਾਧੇ ਨਾਲ ਰਲ ਕੇ ਚਾਈਨਿਜ਼ ਡੋਰ ਬਾਹਰੋਂ ਲਿਆ ਕੇ ਫਿਰੋਜ਼ਪੁਰ ਵਿਚ ਵੇਚਣ ਦਾ ਕੰਮ ਕਰਦੇ ਹਨ, ਜੋ ਇਹ ਸਰਕਾਰ ਵੱਲੋਂ ਚਾਈਨਿਜ਼ ਡੋਰ ਬੈਨ ਕੀਤੀ ਹੋਈ ਹੈ ਅਤੇ ਇਹ ਭਲੀ ਭਾਂਤ ਜਾਣਦੇ ਹਨ ਕਿ ਇਸ ਨਾਲ ਆਮ ਲੋਕਾਂ, ਜਾਨਵਰਾਂ ਅਤੇ ਪੰਛੀਆਂ ਦੀ ਜ਼ਿੰਦਗੀ ਨੂੰ ਖਤਰਾ ਹੈ।
ਜੋ ਅੱਜ ਵੀ ਦਾਣਾ ਮੰਡੀ ਦੇ ਗੇਟ ਨੰਬਰ 1 ਦੇ ਅੰਦਰ ਖੜੇ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਸ ਪਾਰਟੀ ਵੱਲੋਂ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਤਾਂ ਉਕਤ ਦੋਸ਼ੀਅਨ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 105 ਗੱਟੂ ਚਾਈਨਿਜ਼ ਡੋਰ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਫਿਰੋਜ਼ਪੁਰ ਦਾ ਨੌਜਵਾਨ 6 ਦਿਨਾਂ ਤੋਂ ਭੇਤਭਰੇ ਹਾਲਾਤ 'ਚ ਲਾਪਤਾ
NEXT STORY