ਜਲਾਲਾਬਾਦ (ਬਜਾਜ) : ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਡਰੀਮ ਵਿਲਾ ਪੈਲੇਸ ਦੇ ਕੋਲੋਂ ਨਿਕਲਦੀ ਨਹਿਰ ਦੇ ਕਿਨਾਰੇ ’ਤੇ ਬਣੀ ਸੜਕ ’ਤੇ ਬੀਤੀ ਰਾਤ ਤੇਜ਼ ਰਫਤਾਰ ਜਾ ਰਹੀ ਕਾਰ ਨਹਿਰ ਵਿਚ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਕਾਰ ’ਚ 2 ਵਿਅਕਤੀ ਸਵਾਰ ਸਨ, ਜਿਨ੍ਹਾਂ ਨੂੰ ਲੋਕਾਂ ਵੱਲੋਂ ਕੱਢਿਆ ਗਿਆ ਅਤੇ ਇਲਾਜ ਲਈ ਹਸਪਤਾਲ ’ਚ ਲਿਆਂਦਾ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਡਰੀਮ ਵਿਲਾ ਪੈਲੇਸ ਤੋਂ ਨਹਿਰ ਦੇ ਕਿਨਾਰੇ ’ਤੇ ਹਿਸਾਨ ਵਾਲਾ ਨੂੰ ਜਾਂਦੀ ਲਿੰਕ ਸੜਕ ’ਤੇ ਕਾਰ ਜਾ ਰਹੀ ਸੀ, ਇਸ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਕਾਰ ਨਹਿਰ ’ਚ ਡਿੱਗ ਗਈ। ਵਾਪਰੇ ਇਸ ਹਾਦਸੇ ਬਾਰੇ ਜਿਵੇਂ ਹੀ ਲੋਕਾਂ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਇਥੇ ਇਕੱਠੇ ਹੋ ਕੇ ਕਾਰ ਵਿਚੋਂ ਦੋ ਵਿਅਕਤੀਆਂ ਨੂੰ ਬਾਹਰ ਕੱਢਿਆ ਅਤੇ ਉਸ ਤੋਂ ਬਾਅਦ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਬੱਸ ਥੱਲੇ ਆ ਕੇ ਬੱਚੇ ਦੀ ਮੌਤ ਹੋਣ ਸਬੰਧੀ ਡਰਾਈਵਰ ਖ਼ਿਲਾਫ਼ ਪਰਚਾ ਦਰਜ
NEXT STORY