ਗੁਰੂਹਰਸਹਾਏ (ਮਨਜੀਤ) : ਅੱਜ ਨਗਰ ਕੌਂਸਲ ਦੀ ਵਾਰਡ ਨੰਬਰ 15 ’ਚ ਹੋਈ ਚੋਣ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਵੱਲੋਂ ਆਪਣੀ ਕਿਸਮਤ ਅਜ਼ਮਾਈ ਗਈ, ਉੱਥੇ ਅੱਜ ਜਦੋਂ ਸ਼ਾਮ ਨੂੰ ਸਾਢੇ ਚਾਰ ਵਜੇ ਨਤੀਜੇ ਐਲਾਨੇ ਗਏ ਤਾਂ ਕਾਂਗਰਸੀ ਉਮੀਦਵਾਰ ਸੋਹਨ ਸਿੰਘ 8 ਵੋਟਾਂ ਦੇ ਫ਼ਰਕ ਨਾਲ ਜੇਤੂ ਰਿਹਾ। ਇਸ ਨਤੀਜਿਆ ਸਬੰਧੀ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਕਾਂਗਰਸੀ ਉਮੀਦਵਾਰ ਨੂੰ 256 ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 248 ਭਾਜਪਾ ਦੇ ਉਮੀਦਵਾਰ ਨੂੰ 175 ਅਤੇ ਆਜ਼ਾਦ ਉਮੀਦਵਾਰ ਨੂੰ 60 ਅਤੇ ਨੋਟਾਂ ਨੂੰ ਤਿੰਨ ਵੋਟਾਂ ਪਈਆਂ ਹਨ।
ਸੋਹਣ ਸਿੰਘ ਦੀ ਜਿੱਤ ਤੋਂ ਬਾਅਦ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਵੱਲੋਂ ਸੋਹਨ ਸਿੰਘ ਦੇ ਗਲ ਵਿਚ ਹਾਰ ਪਾ ਕੇ ਅਤੇ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਇਆ ਕੇ ਉਸਨੂੰ ਵਧਾਈ ਦਿੱਤੀ ਗਈ। ਕਾਂਗਰਸ ਪਾਰਟੀ ਦੇ ਜੇਤੂ ਰਹੇ ਉਮੀਦਵਾਰ ਸੋਹਣ ਸਿੰਘ ਦੇ ਘਰ ਉਨ੍ਹਾਂ ਦੇ ਦੋਸਤਾਂ ਵੱਲੋਂ ਵਧਾਈਆਂ ਦੇਣ ਦਾ ਤਾਂਤਾ ਲੱਗਿਆ ਹੋਇਆ ਹੈ।
ਮਮਦੋਟ ਦੇ ਵਾਰਡ ਨੰਬਰ-10 ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਸਿੰਘ ਸਵਨਾ ਜੇਤੂ
NEXT STORY