ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ, ਆਨੰਦ) : ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਸੁਖਬੀਰ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 315 ਬੋਰ ਦੇ ਦੇਸੀ ਕੱਟਾ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ.ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਹੁਸੈਨੀਵਾਲਾ ਹੈੱਡ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਅਰਸ਼ਦੀਪ ਸਿੰਘ ਉਰਫ ਦੁਲੀ ਪੁੱਤਰ ਮਲਕੀਤ ਸਿੰਘ ਵਾਸੀ ਮਲਕੀਤ ਸਿੰਘ ਕੋਲ ਇਕ ਨਾਜਾਇਜ਼ ਪਿਸਤੌਲ ਹੈ।
ਇਸ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਨਾਮਜ਼ਦ ਮੁਲਜ਼ਮ ਨੂੰ ਕਾਬੂ ਕਰਦੇ ਹੋਏ ਉਸ ਕੋਲੋਂ 315 ਬੋਰ ਦਾ ਦੇਸੀ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਖਿਲਾਫ ਥਾਣਾ ਸਦਰ ਫਿਰੋਜ਼ਪੁਰ ’ਚ ਮਾਮਲਾ ਦਰਜ ਕੀਤ ਗਿਆ ਹੈ ਅਤੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! 12 ਤੋਂ 14 ਤੱਕ ਲਈ ਹੋਇਆ ਵੱਡਾ ਐਲਾਨ
NEXT STORY