ਫਿਰੋਜ਼ਪੁਰ (ਆਨੰਦ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਹਵਾਲਾਤੀ ਖ਼ਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 195 ਰਾਹੀਂ ਜਸਵੀਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 7 ਜਨਵਰੀ 2024 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਤਲਾਸ਼ੀ ਕੀਤੀ ਗਈ।
ਤਲਾਸ਼ੀ ਦੌਰਾਨ ਇਕ ਹਵਾਲਾਤੀ ਲਵਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਲੂੰਬਡ਼ੀ ਵਾਲਾ ਕੋਲੋਂ 2 ਮੋਬਾਇਲ ਫੋਨ ਟੱਚ ਸਕਰੀਨ ਬਰਾਮਦ ਹੋਏ। ਪੁਲਸ ਨੇ ਦੱਸਿਆ ਕਿ ਉਕਤ ਉਕਤ ਹਵਾਲਾਤੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਨਵਵਿਆਹੀ ਕੁੜੀ ਨੇ ਆਪਣੇ ਪੇਕੇ ਪਰਿਵਾਰ ’ਤੇ ਲਗਾਏ ਹਮਲਾ ਕਰਨ ਦੋਸ਼
NEXT STORY