ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਹਾਇਕ ਸੁਪਰਡੈਂਟ ਰਿਸ਼ਵਪਾਲ ਗੋਇਲ ਦੀ ਅਗਵਾਈ ਹੇਠ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਇਕ ਹਵਾਲਾਤੀ ਕੋਲੋਂ ਇਕ ਸਿਮ ਕਾਰਡ ਸਮੇਤ ਮੋਬਾਈਲ ਫੋਨ ਬਰਾਮਦ ਹੋਇਆ ਹੈ, ਜਿਸ ਸਬੰਧੀ ਥਾਣਾ ਸਿਟੀ ਦੀ ਪੁਲਸ ਨੇ ਫਿਰੋਜ਼ਪੁਰ ਹਵਾਲਾਤੀ ਬਲਵਿੰਦਰ ਸਿੰਘ ਉਰਫ ਬਿੰਦੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਨੇ ਪੁਲਸ ਨੂੰ ਭੇਜੀ ਲਿਖਤੀ ਸੂਚਨਾ ’ਚ ਦੱਸਿਆ ਹੈ ਕਿ ਜਦੋਂ ਉਨ੍ਹਾਂ ਮੁਲਾਜ਼ਮਾਂ ਦੇ ਨਾਲ ਪੁਰਾਣੀ ਬੈਰਕ ਨੰਬਰ 3 ਦੀ ਅਚਨਚੇਤ ਤਲਾਸ਼ੀ ਲਈ ਤਾਂ ਉਥੇ ਬੰਦ ਕੈਦੀ ਬਲਵਿੰਦਰ ਸਿੰਘ ਤੋਂ ਏਅਰਟੈੱਲ ਕੰਪਨੀ ਦੇ ਸਿਮ ਕਾਰਡ ਸਮੇਤ ਸੈਮਸੰਗ ਕੀਪੈਡ ਮੋਬਾਈਲ ਬਰਾਮਦ ਹੋਇਆ।
ਫ਼ਾਜ਼ਿਲਕਾ 'ਚ ਵਾਪਰਿਆ ਸੜਕ ਹਾਦਸਾ, ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ
NEXT STORY