ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਪੁਲਸ ਵਲੋਂ ਐਤਵਾਰ ਸਨੇਚਰਾਂ, ਨਸ਼ਾ ਸਮੱਗਲਰਾਂ ਤੇ ਚੋਰ-ਲੁਟੇਰਿਆਂ ਖ਼ਿਲਾਫ਼ ਮੁਹਿੰਮ ਚਲਾਉਂਦੇ ਫਿਰੋਜ਼ਪੁਰ ਸ਼ਹਿਰ ਦੀ ਬਸਤੀ ਆਵਾ ਅਤੇ ਬਸਤੀ ਭੱਟੀਆਂ ਆਦਿ ’ਚ ਭਾਰੀ ਪੁਲਸ ਫੋਰਸ ਨਾਲ ਸਰਚ ਅਭਿਆਨ ਚਲਾਇਆ ਗਿਆ ਅਤੇ ਇਹ ਬਸਤੀਆਂ ਪੁਲਸ ਛਾਉਣੀ ’ਚ ਤਬਦੀਲ ਕਰ ਦਿੱਤੀਆਂ ਗਈਆਂ। ਤਲਾਸ਼ੀ ਮੁਹਿੰਮ ਦੀ ਅਗਵਾਈ ਖ਼ੁਦ ਐੱਸ. ਐੱਸ. ਪੀ. ਕੰਵਰਦੀਪ ਕੌਰ ਅਤੇ ਐੱਸ. ਪੀ. ਇਨਵੈਸਟੀਗੇਸ਼ਨ ਰਣਧੀਰ ਕੁਮਾਰ ਨੇ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਿਟੀ ਫਿਰੋਜ਼ਪੁਰ ਸੁਰਿੰਦਰ ਬਾਂਸਲ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ ਸ਼ਿਕੰਜਾ ਕੱਸਦੇ ਹੋਏ ਪੁਲਸ ਨੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਅਤੇ ਇਸ ਸਰਚ ਅਭਿਆਨ ਦੌਰਾਨ ਪੁਲਸ ਨੇ 30 ਸ਼ੱਕੀ ਮੋਟਰਸਾਈਕਲ ਕਬਜ਼ੇ ਵਿਚ ਲਏ ਹਨ, ਜਿਨ੍ਹਾਂ ’ਚੋਂ ਜ਼ਿਆਦਾਤਰ ਚੋਰੀ ਦੇ ਹੋਣ ਦੀ ਸੰਭਾਵਨਾ ਹੈ। ਥਾਣਾ ਸਿਟੀ ਫਿਰੋਜ਼ਪੁਰ ਵਿਖੇ ਦਰਜ ਮਾਮਲੇ 'ਚ ਭਗੋੜੇ ਦੋਸ਼ੀ ਵਿੱਕੀ ਅਤੇ ਧੋਖਾਦੇਹੀ ਦੇ ਮਾਮਲੇ ’ਚ ਲੋਡ਼ੀਂਦੇ ਦੋਸ਼ੀ ਮੁਖਤਿਆਰ ਉਰਫ਼ ਹਥਿਆਰੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਮੌਤ ਦਾ ਕਾਰਨ ਬਣੀ ਯਾਰੀ, ਭਦੌੜ 'ਚ ਦੋਸਤਾਂ ਤੋਂ ਦੁਖ਼ੀ ਹੋ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
ਡੀ. ਐੱਸ. ਪੀ. ਬਾਂਸਲ ਨੇ ਦੱਸਿਆ ਕਿ ਪੁਲਸ ਨੇ ਤਲਾਸ਼ੀ ਮੁਹਿੰਮ ਦੌਰਾਨ ਅਸ਼ੋਕ ਕੁਮਾਰ ਨਾਮ ਦੇ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਅਤੇ ਸਾਗਰ ਨਾਂ ਦੇ ਨੌਜਵਾਨ ਨੂੰ ਨਸ਼ੀਲੇ ਟੀਕੇ ਅਤੇ ਸਰਿੰਜ ਸਮੇਤ ਕਾਬੂ ਕੀਤਾ ਹੈ। ਹੀਰਾ ਲਾਲ, ਸਾਜਨ ਅਤੇ ਛਿੰਦਾ ਨਾਮ ਦੇ ਸ਼ੱਕੀ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਹੈ। ਐੱਸ. ਐੱਸ. ਪੀ. ਕੰਵਰਦੀਪ ਕੌਰ ਅਤੇ ਐੱਸ. ਪੀ. ਰਣਧੀਰ ਕੁਮਾਰ ਨੇ ਕਿਹਾ ਕਿ ਪੁਲਸ ਵਲੋਂ ਭਵਿੱਖ ’ਚ ਵੀ ਨਸ਼ਾ ਸਮੱਗਲਰਾਂ, ਸਨੈਚਰਾਂ ਅਤੇ ਚੋਰਾਂ ਖ਼ਿਲਾਫ਼ ਇਸੇ ਤਰ੍ਹਾਂ ਦੇ ਸਰਚ ਅਭਿਆਨ ਜਾਰੀ ਰੱਖੇ ਜਾਣਗੇ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰੇ ਚੋਰ, ਲੁਟੇਰੇ ਅਤੇ ਨਸ਼ਾ ਸਮੱਗਲਰ ਪੁਲਸ ਦੀ ਗ੍ਰਿਫ਼ਤ ’ਚ ਹੋਣਗੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਕੋਈ ਵੀ ਨਸ਼ਾ ਸਮੱਗਲਰ ਨਸ਼ਾ ਵੇਚਦਾ ਜਾਂ ਸਮਾਜ ਵਿਰੋਧੀ ਅਨਸਰ ਦੇਖਦੇ ਹਨ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਬਹਿਬਲ ਕਲਾਂ ਇਨਸਾਫ਼ ਮੋਰਚਾ ਹੋਵੇਗਾ ਖ਼ਤਮ , 2 ਮਾਰਚ ਨੂੰ ਕਰਵਾਇਆ ਜਾਵੇਗਾ ਸ਼ੁਕਰਾਨਾ ਸਮਾਗਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕਾਲ ਬਣ ਕੇ ਆਈ ਕਾਰ ਨੇ 2 ਘਰਾਂ ’ਚ ਪਵਾਏ ਪੈਣ, ਨਾਨਕੇ ਆਏ 5 ਸਾਲਾਂ ਬੱਚੇ ਸਣੇ ਦੋ ਦੀ ਮੌਤ
NEXT STORY