ਫਿਰੋਜ਼ਪੁਰ(ਮਲਹੋਤਰਾ, ਕੁਮਾਰ, ਭੁੱਲਰ, ਖੁੱਲਰ, ਜ. ਬ.): ਸੋਮਵਾਰ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਕੋਰੋਨਾ ਟੈਸਟ ਰਿਪੋਰਟ ਅਨੁਸਾਰ ਇਸ ਬੀਮਾਰੀ ਨਾਲ ਜ਼ਿਲੇ ਦੇ ਬਲਾਕ ਫਿਰੋਜ਼ਸ਼ਾਹ ’ਚ 26 ਸਾਲ ਦੀ ਔਰਤ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 134 ਨਵੇਂ ਪਾਜ਼ੇਟਿਵ ਮਰੀਜ਼ ਮਿਲੇ ਹਨ, ਜਦਕਿ 62 ਪੁਰਾਣੇ ਰੋਗੀ ਇਲਾਜ ਤੋਂ ਬਾਅਦ ਠੀਕ ਹੋਏ ਹਨ।ਵਿਭਾਗ ਅਧਿਕਾਰੀਆਂ ਅਨੁਸਾਰ ਜ਼ਿਲੇ ’ਚ ਹੁਣ ਤੱਕ ਕੁੱਲ 8028 ਪਾਜ਼ੇਟਿਵ ਮਰੀਜ਼ ਮਿਲ ਚੁੱਕੇ ਹਨ। ਇਨ੍ਹਾਂ ’ਚੋਂ 6565 ਲੋਕ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ, ਜਦਕਿ ਅੱਜ ਹੋਈ ਇਕ ਮੌਤ ਸਮੇਤ ਕੁੱਲ 229 ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਐਕਟਿਵ ਮਰੀਜ਼ਾਂ ਦੀ ਗਿਣਤੀ 1234 ਹੈ।
ਦੱਸਣਯੋਗ ਹੈ ਕਿ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਸੋਮਵਾਰ ਨੂੰ 157 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 6798 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 9472 ਤੱਕ ਪਹੁੰਚ ਗਿਆ ਹੈ। ਇਸ ਵੇਲੇ ਸਰਗਰਮ ਮਰੀਜ਼ਾਂ ਦੀ ਗਿਣਤੀ 3,92,042 ਹੋ ਗਈ ਹੈ।
ਗੋਰਾ ਕੀਮੇਂ ਵਾਲਾ ’ਤੇ ਦਰਜ ਮਾਮਲੇ ਨੂੰ ਲੈ ਕੇ 'ਆਪ' ਭੜਕੀ, ਬਠਿੰਡਾ-ਅੰਮ੍ਰਿਤਸਰ ਰੋਡ ਕੀਤਾ ਜਾਮ
NEXT STORY