ਅਬੋਹਰ (ਜ. ਬ.) : ਸ਼ਨੀਵਾਰ ਸਕੂਲ ਦੀ ਛੁੱਟੀ ਹੋਣ ਕਾਰਨ ਆਪਣੇ ਦੋਸਤਾਂ ਨਾਲ ਪਤੰਗ ਉਡਾ ਰਿਹਾ ਬੱਚਾ ਕਰੀਬ 13 ਫੁੱਟ ਉੱਚੀ ਛੱਤ ਤੋਂ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕਰੀਬ ਸਾਢੇ 6 ਸਾਲਾ ਮਨਦੀਪ ਪੁੱਤਰ ਸੁਖਰਾਮ ਵਾਸੀ ਬੁਰਜਮੁਹਾਰ ਆਪਣੇ ਕੁਝ ਦੋਸਤਾਂ ਨਾਲ ਘਰ ਦੀ ਛੱਤ ’ਤੇ ਪਤੰਗ ਉਡਾ ਰਿਹਾ ਸੀ ਕਿ ਅਚਾਨਕ ਉਹ ਤਿਲਕ ਕੇ ਛੱਤ ਤੋਂ ਹੇਠਾਂ ਡਿੱਗ ਗਿਆ। ਇਸ ਦੌਰਾਨ ਜਦੋਂ ਦੋਸਤਾਂ ਨੇ ਰੌਲਾ ਪਾਇਆ ਤਾਂ ਪਰਿਵਾਰਿਕ ਮੈਂਬਰ ਇਕੱਠੇ ਹੋ ਗਏ ਅਤੇ ਉਸ ਦੇ ਚਾਚਾ ਅਮਰਜੀਤ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ।
ਇੱਥੇ ਡਿਊਟੀ ’ਤੇ ਤਾਇਨਾਤ ਫਾਰਮਾਸਿਸਟ ਅਕਸ਼ੈ ਕੁਮਾਰ ਨੇ ਦੱਸਿਆ ਕਿ ਬੱਚੇ ਦੇ ਸਿਰ ’ਤੇ ਡੂੰਘੀਆਂ ਸੱਟਾਂ ਲੱਗੀਆਂ ਹਨ, ਇੰਨੀ ਉਚਾਈ ਤੋਂ ਡਿੱਗਣ ਕਾਰਨ ਉਸ ਦੇ ਸਿਰ ’ਤੇ ਗੰਢਾਂ ਬਣ ਗਈਆਂ ਹਨ ਅਤੇ ਖੂਨ ਵਹਿ ਗਿਆ ਹੈ, ਜਿਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਫਰੀਦਕੋਟ ਰੈਫਰ ਕੀਤਾ ਗਿਆ ਹੈ।
ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਲੱਤ ਕੱਟੀ, ਰੈਫ਼ਰ
NEXT STORY