ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਗੁਰੂਹਰਸਹਾਏ ਸ਼ਹਿਰ ਅੰਦਰ ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਜਿਸ ਕਾਰਨ ਕਈ ਭਿਆਨਕ ਬੀਮਾਰੀਆਂ ਫੈਲ ਰਹੀਆਂ ਹਨ ਅਤੇ ਲੋਕ ਬੀਮਾਰ ਹੋ ਰਹੇ ਹਨ। ਨਗਰ ਕੌਂਸਲ ਦੇ ਪ੍ਰਧਾਨ ਤੋਂ ਲੈ ਕੇ ਕੌਂਸਲਰਾਂ ਤੇ ਅਧਿਕਾਰੀਆਂ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਹੈ। ਫਰੀਦਕੋਟ ਰੋਡ 'ਤੇ ਸਥਿਤ ਵਿਸ਼ਵਕਰਮਾ ਚੌਂਕ ਦੇ ਨਾਲ ਬਣੀ ਨਿਊ ਗਰੀਨ ਐਵੇਨਿਊ ਕਲੋਨੀ ਵਿਚ ਰਹਿੰਦੇ ਲੋਕਾਂ ਨੇ ਦੱਸਿਆ ਕਿ ਗਲੀ ਨੰਬਰ 1 ਤੋਂ ਲੈ ਕੇ ਗਲੀ ਨੰਬਰ 5 ਤੱਕ ਕਿਸੇ ਵੀ ਸਫਾਈ ਕਰਮਚਾਰੀ ਵੱਲੋਂ ਗਲੀਆਂ ਦੀ ਸਫਾਈ ਨਹੀਂ ਕੀਤੀ ਜਾਂਦੀ ਜਿਸ ਕਾਰਨ ਇੱਥੇ ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਭਿਆਨਕ ਬੀਮਾਰੀਆਂ ਫੈਲ ਰਹੀਆਂ ਹਨ ਅਤੇ ਕਲੋਨੀ 'ਚ ਰਹਿੰਦੇ ਲੋਕ ਬੀਮਾਰ ਵੀ ਹੋ ਚੁੱਕੇ ਹਨ।
ਲੋਕਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਲੋਨੀ 'ਚ ਸਫਾਈ ਨਾ ਹੋਣ ਸਬੰਧੀ ਦੱਸਿਆ ਪਰ ਉਨ੍ਹਾਂ ਦੇ ਕੰਨ 'ਤੇ ਜੂੰ ਨਹੀਂ ਸਰਕੀ। ਲੋਕਾਂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਕੀਤੀ ਕਿ ਨਗਰ ਕੌਂਸਲ 'ਚ ਬੈਠੇ ਕਈ ਅਧਿਕਾਰੀ ਜੋ ਕਿ ਬਿਲਕੁਲ ਵੀ ਕੋਈ ਕੰਮ ਨਹੀਂ ਕਰਦੇ ਹਨ ਦੀ ਜਾਂਚ ਪੜਤਾਲ ਕਰਕੇ ਸਹੀ ਪਾਏ ਜਾਣ 'ਤੇ ਇਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਇਥੇ ਇਹ ਵੀ ਗੱਲ ਦੱਸਣਯੋਗ ਹੈ ਕਿ ਸ਼ਹਿਰ ਦੀਆਂ ਹੋਰ ਵੱਖ ਵੱਖ ਕਲੋਨੀਆਂ ਤੇ ਗਲੀਆਂ ਦੇ ਵਿਚ ਵੀ ਸਫਾਈ ਨਾ ਹੋਣ ਕਾਰਨ ਗੰਦਗੀ ਦੇ ਢੇਰ ਲੱਗੇ ਹੋਏ ਹਨ। ਸੋ ਲੋਕਾਂ ਨੇ ਸਰਕਾਰ ਅਤੇ ਅਧਿਕਾਰੀਆਂ ਨੂੰ ਬੇਨਤੀ ਕੀਤੀ ਹੈ ਕਿ ਸ਼ਹਿਰ ਅੰਦਰ ਸਫਾਈ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਭਿਆਨਕ ਬਿਮਾਰੀਆਂ ਨਾਲ ਫੈਲ ਸਕਣ।
ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ
NEXT STORY