ਜੀਰਾ (ਗੁਰਮੇਲ ਸੇਖਵਾਂ) : ਥਾਣਾ ਜੀਰਾ ਅਤੇ ਥਾਣਾ ਮਖੂ ਦੀ ਪੁਲਸ ਨੇ ਵੱਖ-ਵੱਖ ਥਾਈਂ ਗਸ਼ਤ ਅਤੇ ਚੈਕਿੰਗ ਕਰਦੇ ਦੋ ਵਿਅਕਤੀਆਂ ਨੂੰ ਹੈਰੋਇਨ ਦਾ ਸੇਵਨ ਕਰਦੇ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਜੀਰਾ ਦੇ ਐੱਸਆਈ ਬਲਜਿੰਦਰ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਇਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੀ ਪਛਾਣ ਮਰਕਸ ਉਰਫ਼ ਸੰਨੀ ਪੁੱਤਰ ਦਰਸ਼ਨ ਸਿੰਘ ਵਾਸੀ ਜੀਰਾ ਵਜੋਂ ਹੋਈ, ਜਿਸ ਕੋਲੋਂ ਤਲਾਸ਼ੀ ਲੈਣ ’ਤੇ 130 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਦੂਜੇ ਪਾਸੇ ਥਾਣਾ ਮਖੂ ਦੇ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਸੁਖਵਿੰਦਰ ਸਿੰਘ ਨਾਮ ਦੇ ਵਿਅਕਤੀ ਨੂੰ ਨਸ਼ਾ ਕਰਦੇ ਦੇਖਿਆ, ਜਦੋਂ ਉਸਨੂੰ ਕਾਬੂ ਕਰਕੇ ਚੈਕ ਕੀਤਾ ਤਾਂ ਉਸ ਕੋਲੋਂ ਇਕ ਸਿਲਵਰ ਦੀ ਪੰਨੀ, 10 ਰੁਪਏ ਦਾ ਇਕ ਨੋਟ ਅਤੇ ਇਕ ਲਾਈਟਰ ਬਰਾਮਦ ਹੋਇਆ। ਪੁਲਸ ਵੱਲੋਂ ਫੜੇ ਗਏ ਦੋਸ਼ੀਆਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੈਰੋਇਨ ਦਾ ਨਸ਼ਾ ਕਰਦੇ ਅਤੇ ਨਸ਼ੀਲੀਆਂ ਗੋਲੀਆਂ ਸਣੇ 2 ਗ੍ਰਿਫ਼ਤਾਰ
NEXT STORY