ਗੁਰੂਹਰਸਹਾਏ (ਸੁਨੀਲ ਵਿੱਕੀ) : ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ 'ਤੇ ਕਾਰਵਾਈ ਕਰਦਿਆਂ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਏ.ਐੱਸ.ਆਈ. ਮਹੇਸ਼ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਦੇ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾ ਨੂੰ ਸੂਚਨਾ ਮਿਲੀ ਸੀ ਕਿ ਦਵਿੰਦਰ ਸਿੰਘ ਉਰਫ਼ ਹੈਂਡੀ ਪੁੱਤਰ ਸਤਨਾਮ ਸਿੰਘ ਵਾਸੀ ਜੰਡ ਵਾਲਾ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ, ਜੋ ਅੱਜ ਵੀ ਹੈਰੋਇਨ ਲੈ ਕੇ ਵੇਚਣ ਲਈ ਪਿੰਡ ਮੋਹਨ ਕੇ ਉਤਾੜ ਨੇੜੇ ਬਾਬਾ ਕਰਮਦੀਨ ਦੀ ਜਗ੍ਹਾ ''ਤੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜਿਸ ''ਤੇ ਪੁਲਸ ਨੇ ਤੁਰੰਤ ਉਥੇ ਰੇਡ ਕਰਦੇ ਨਾਮਜ਼ਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ, ਜਿਸਦੇ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ।
ਫਾਜ਼ਿਲਕਾ ’ਚ ਕਰਿਆਨਾ ਦੁਕਾਨ ਦੀ ਕੰਧ ਤੋੜ ਕੇ ਕੀਤੀ ਚੋਰੀ
NEXT STORY