ਗੁਰੂਹਰਸਹਾਏ (ਸੁਨੀਲ ਵਿੱਕੀ) : ਸ਼ਹਿਰ ਦੀ ਫਰੀਦਕੋਟ ਰੋਡ ’ਤੇ ਸਥਿਤ ਸੀ. ਐੱਚ. ਸੀ. ਹਸਪਤਾਲ ਦੇ ਐਕਸਰੇ ਰੂਮ ਨੂੰ ਤਾਲਾ ਲੱਗਿਆ ਹੋਇਆ ਹੈ ਅਤੇ ਹਸਪਤਾਲ ’ਚ ਐਕਸਰੇ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਲੋਕਾਂ ’ਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਲੋਕਾਂ ਨੂੰ ਸਰਕਾਰੀ ਹਸਪਤਾਲਾਂ ’ਚ ਚੰਗੀਆ ਸੇਵਾਵਾਂ ਦੇਣ ਦੇ ਦਾਅਵੇ ਕਰ ਰਹੀ ਹੈ ਪਰ ਉਥੇ ਹੀ ਗੁਰੂਹਰਸਹਾਏ ਦੇ ਸੀ. ਐੱਚ. ਸੀ. ਹਸਪਤਾਲ ’ਚ ਇਲਾਜ ਕਰਾਉਣ ਆਏ ਮਰੀਜ਼ਾਂ ਨੂੰ ਪੂਰੀਆਂ ਸਹੂਲਤਾਂ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਐਕਸਰੇ ਕਰਾਉਣ ਲਈ ਕਿਹਾ ਗਿਆ ਹੈ ਪਰ ਹਸਪਤਾਲ ’ਚ ਐਕਸਰੇ ਰੂਮ ’ਚ ਨੂੰ ਤਾਲਾਂ ਲੱਗਿਆ ਹੋਇਆ ਸੀ ਤੇ ਮਜਬੂਰਨ ਉਨ੍ਹਾਂ ਨੂੰ ਬਾਹਰੋ ਪ੍ਰਾਈਵੇਟ ਦੁਕਾਨਾ ਤੋਂ ਵੱਧ ਪੈਸੇ ਦੇ ਕੇ ਐਕਸਰੇ ਕਰਾਉਣੇ ਪਏ ਹਨ।
ਲੋਕਾਂ ਨੇ ਕਿਹਾ ਕਿ ਜੇਕਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਸਮੱਸਿਆ ਆਉਂਦੀ ਹੈ ਅਤੇ ਹਸਪਤਾਲ ’ਚ ਐਕਸਰੇ ਵਗੈਰਾ ਦੀ ਸਹੂਲਤ ਨਹੀਂ ਹੈ ਤਾਂ ਪਹਿਲਾਂ ਹੀ ਲਿਖ ਕੇ ਲਾਇਆ ਜਾਵੇ, ਤਾਂ ਜੋ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ ਤੇ ਉਹ ਹੋਰ ਹਸਪਤਾਲ ਤੋਂ ਆਪਣਾ ਇਲਾਜ ਕਰਵਾ ਸਕਣ। ਲੋਕਾਂ ਨੇ ਕਿਹਾ ਕਿ ਹਸਪਤਾਲ ਦੇ ਉੱਚ ਅਧਿਕਾਰੀਆਂ ਤੇ ਐੱਸ. ਐੱਮ. ਓ. ਦੀ ਜ਼ਿੰਮੇਵਾਰੀ ਬਣਦੀ ਹੈ ਕਿ ਜੇਕਰ ਕੋਈ ਹਸਪਤਾਲ ’ਚ ਸਮੱਸਿਆ ਆਉਂਦੀ ਹੈ ਉਸ ਦਾ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਲੋਕ ਆਪਣਾ ਸਹੀ ਤਰੀਕੇ ਇਥੇ ਇਲਾਜ ਕਰਵਾ ਸਕਣ ਤੇ ਪ੍ਰੇਸ਼ਾਨੀ ਤੋਂ ਬਚ ਸਕਣ।
ਨੌਜਵਾਨ ਦੇ ਬੰਦੂਕ ਦਾ ਬੱਟ ਮਾਰ ਕੇ ਕੀਤੇ ਫ਼ਾਇਰ, 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
NEXT STORY