ਗੁਰੂਹਰਸਹਾਏ (ਸੁਨੀਲ ਵਿੱਕੀ) : ਬਸਤੀ ਅਰਾਈਆਂ ਵਾਲੀ ਵਿਚ ਛਾਪਾਮਾਰੀ ਕਰਦਿਆਂ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਇਕ ਵਿਅਕਤੀ ਨੂੰ ਸਿਲੰਡਰ ਸਮੇਤ ਚਾਲੂ ਸ਼ਰਾਬ ਦੀ ਭੱਠੀ, ਲਾਹਣ ਅਤੇ ਤਿਆਰ ਕੀਤੀ ਨਾਜਾਇਜ ਸ਼ਰਾਬ ਦੀਆਂ ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸਦੀ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰਦਿਆਂ ਉਨ੍ਹਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਰਮਜੀਤ ਸਿੰਘ ਪੁੱਤਰ ਪੰਜੂ ਸਿੰਘ ਵਾਸੀ ਬਸਤੀ ਅਰਾਈਆਂ ਵਾਲੀ ਨਜਾਇਜ਼ ਸ਼ਰਾਬ ਕੱਢ ਕੇ ਵੇਚਦਾ ਹੈ ਅਤੇ ਹੁਣ ਵੀ ਨਾਜਾਇਜ ਸ਼ਰਾਬ ਕੱਢ ਰਿਹਾ ਹੈ।
ਇਸ 'ਤੇ ਪੁਲਸ ਪਾਰਟੀ ਵੱਲੋਂ ਰੇਡ ਕਰਦੇ ਹੋਏ ਨਾਮਜ਼ਦ ਵਿਅਕਤੀ ਨੂੰ ਕਾਬੂ ਕੀਤਾ ਗਿਆ। ਮੌਕਾ 'ਤੇ ਸਿਲੰਡਰ ਸਮੇਤ ਚਾਲੂ ਭੱਠੀ, 50 ਲੀਟਰ ਲਾਹਣ, ਨਾਜਾਇਜ਼ ਸ਼ਰਾਬ ਦੀਆਂ ਭਰੀਆਂ 15 ਪੈਪਸੀ ਦੀਆਂ ਬੋਤਲਾਂ ਬਰਾਮਦ ਹੋਈਆਂ। ਪੁਲਸ ਵੱਲੋਂ ਦੋਸ਼ੀ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਫਾਇਰ ਕਰਨ ਤੇ ਘਰ 'ਚ ਦਾਖ਼ਲ ਹੋ ਕੇ ਗੱਡੀ ਦੀ ਭੰਨਤੋੜ ਕਰਨ 'ਤੇ 11 ਲੋਕਾਂ ਖ਼ਿਲਾਫ਼ ਮਾਮਲਾ ਦਰਜ
NEXT STORY