ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਕਮੱਗਰ ਵਿਖੇ ਇਕ ਵਿਆਹ ਸਮਾਗਮ ਦੌਰਾਨ ਅਣਪਛਾਤੇ ਵਿਅਕਤੀ ਨੇ ਹਵਾਈ ਫਾਇਰ ਕੀਤੇ, ਜਿਸ ਖ਼ਿਲਾਫ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸਰਵਣ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੇ ਹੋਏ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਬੱਸ ਸਟੈਂਡ ਪਿਆਰੇਆਣਾ ਨੇੜੇ ਪੁੱਜੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਕਮੱਗਰ ਵਿਖੇ ਸੰਜੀਵ ਕੁਮਾਰ ਦੇ ਲੜਕੇ ਦੇ ਵਿਆਹ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਹਵਾਈ ਫਾਇਰਿੰਗ ਕੀਤੀ, ਜਿਸ ’ਤੇ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।
ਕਣਕ ਦਾ ਝਾੜ ਘੱਟ ਨਿਕਲਣ ਕਾਰਨ ਫਿਰੋਜ਼ਪੁਰ 'ਚ ਕਿਸਾਨ ਨੇ ਕੀਤੀ ਖ਼ੁਦਕੁਸ਼ੀ
NEXT STORY