ਫਾਜ਼ਿਲਕਾ (ਸੁਖਵਿੰਦਰ ਥਿੰਦ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਮੁਹਾਰ ਖੀਵਾ ਭਵਾਨੀ ਤੋ ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਰਵਾਨਾ ਕੀਤੀ।
ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ, ਜਲਿਆਂਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ। ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਵਿਧਾਇਕ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ।
ਜ਼ਮੀਨ ਦੇ ਮਸਲੇ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ 'ਚ 7 ਲੋਕਾਂ ਖ਼ਿਲਾਫ਼ ਪਰਚਾ ਦਰਜ
NEXT STORY