ਜ਼ੀਰਾ (ਗੁਰਮੇਲ ਸੇਖਵਾਂ) : ਪਿੰਡ ਪੀਰ ਮੁਹੰਮਦ ਨੇੜੇ ਮੋਟਰਸਾਈਕਲ ਅਤੇ ਪੀ. ਆਰ. ਟੀ. ਸੀ. ਦੀ ਬੱਸ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਟੱਕਰ ਹੋਣ ਤੋਂ ਬਾਅਦ ਉਕਤ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ 'ਚ ਥਾਣਾ ਮਖੂ ਦੀ ਪੁਲਸ ਨੇ ਬੱਸ ਡਰਾਇਵਰ ਬੂਟਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਵੱਡੀ ਕਾਰਵਾਈ ਦੀ ਤਿਆਰੀ ’ਚ ਪੰਜਾਬ ਸਰਕਾਰ, ਬਿਕਰਮ ਮਜੀਠੀਆ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਸ਼ਿਕਾਇਤ ਕਰਤਾ ਸਵਰਨ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਚੋਹਲਾ ਨੇ ਦੱਸਿਆ ਕਿ ਉਹ ਅਤੇ ਉਸਦਾ ਪਿਤਾ ਕੁਲਵੰਤ ਸਿੰਘ ਆਪਣੇ ਵੱਖ-ਵੱਖ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਪਣੀ ਰਿਸ਼ਤੇਦਾਰੀ ਵਿੱਚ ਮਿਲਣ ਲਈ ਪਿੰਡ ਬੂਲੇ ਨੇੜੇ ਕਰਤਾਰਪੁਰ ਜਾ ਰਹੇ ਸਨ। ਜਦ ਉਹ ਪਿੰਡ ਪੀਰ ਮੁਹੰਮਦ ਨੇੜੇ ਪਹੁੰਚੇ ਤਾਂ ਮੋਗਾ ਸਾਈਡ ਤੋਂ ਤੇਜ਼ ਰਫ਼ਤਾਰ ਪੀ. ਆਰ. ਟੀ. ਸੀ. ਬੱਸ ਆ ਰਹੀ ਸੀ। ਡਰਾਇਵਰ ਵੱਲੋਂ ਲਾਪਰਵਾਹੀ ਨਾਲ ਬੱਸ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ ਅਤੇ ਮੋਟਰਸਾਈਕਲ ਸਵਾਰ ਉਸ ਦੇ ਪਿਤਾ ਦੀ ਮੌਤ ਹੋ ਗਈ। ਪੁਲਸ ਵੱਲੋ ਗ੍ਰਿਫ਼ਤਾਰ ਕੀਤੇ ਡਰਾਈਵਰ ਬੂਟਾ ਸਿੰਘ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
UAE ’ਚ Airport Loaders, Bus-Tractor Drivers ਤੇ Security Guards ਲਈ ਨਿਕਲੀਆਂ ਨੌਕਰੀਆਂ
NEXT STORY