ਗੁਰੂਹਰਸਹਾਏ (ਮਨਜੀਤ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਪਿੰਡੀ ਵਿਖੇ ਪੈਦਲ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦਿੱਤੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਗੁਰੂਹਰਸਹਾਏ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਸ ਨੂੰ ਦਿੱਤੇ ਬਿਆਨਾਂ ’ਚ ਕਰਨਦੀਪ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਪਿੰਡੀ ਨੇ ਦੱਸਿਆ ਕਿ ਉਸ ਦਾ ਪਿਤਾ ਸਤਪਾਲ ਪੁੱਤਰ ਵੀਰ ਸਿੰਘ ਜੋ ਖੇਤ ਪਿੰਡੀ ਤੋਂ ਬਾਜੇ ਕੇ ਲਿੰਕ ਰੋਡ ’ਤੇ ਮੋਟਰ ਚਲਾਉਣ ਅਤੇ ਝੋਨੇ ਨੂੰ ਪਾਣੀ ਲਾਉਣ ਲਈ ਘਰੋਂ ਪੈਦਲ ਖੇਤ ਵੱਲ ਗਿਆ ਸੀ। ਇਸ ਦੌਰਾਨ ਜਦੋਂ ਉਹ ਪਿੰਡ ਪਿੰਡੀ ਤੋਂ ਕਰੀਬ 800 ਮੀਟਰ ਦੂਰੀ ’ਤੇ ਗਿਆ ਤਾਂ ਅਣਪਛਾਤੇ ਵਾਹਨ ਚਾਲਕ ਨੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਵਾਹਨ ਦੀ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਉਸ ਦੇ ਪਿਤਾ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।
ਬਹੁਚਰਚਿਤ ਭੀਮ ਕਤਲ ਕਾਂਡ ਦਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
NEXT STORY