ਫਿਰੋਜ਼ਪੁਰ (ਆਨੰਦ) : ਮਮਦੋਟ ਵਿਖੇ ਇਕ ਵਿਅਕਤੀ ਨਾਲ 5 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਸ ਨੇ ਦੋ ਲੋਕਾਂ ਖਿਲਾਫ 318 (4), 61 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗਹਿਣਾ ਰਾਮ ਨੇ ਦੱਸਿਆ ਕਿ ਇਕ ਦਰਖਾਸਤ ਗੁਰਵਿੰਦਰ ਸਿੰਘ ਢਿੱਲੋਂ ਪੁੱਤਰ ਸੁਖਮੰਦਰ ਸਿੰਘ ਵਾਸੀ ਭੂਰੇ ਖੁਰਦ ਜ਼ਿਲ੍ਹਾ ਫਿਰੋਜ਼ਪੁਰ ਬਾਅਦ ਪੜਤਾਲ ਉਪ ਕਪਤਾਨ ਪੁਲਸ (ਪੀਬੀਆਈ) ਸਪੈਸ਼ਲ ਕਰਾਈਮ ਫਿਰੋਜ਼ਪੁਰ ਅਤੇ ਬਾਅਦ ਪ੍ਰਵਾਨਗੀ ਸੀਨੀਅਰ ਪੁਲਸ ਕਪਤਾਨ ਫਿਰੋਜ਼ਪੁਰ ਮੌਸੂਲ ਥਾਣਾ ਹੋਈ ਹੈ ਜੋ ਗੁਰਵਿੰਦਰ ਸਿੰਘ ਨਾਲ ਬਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਸ਼ਿੰਦਰ ਕੌਰ ਪਤਨੀ ਜੋਗਿੰਦਰ ਸਿੰਘ ਵਾਸੀਅਨ ਪਿੰਡ ਮਹਿਲ ਸਿੰਘ ਵਾਲਾ ਨੇ ਮਿਲੀਭੁਗਤ ਕਰਕੇ 5 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਗਹਿਣਾ ਰਾਮ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।
ਪਰਾਲੀ ਸਾੜਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
NEXT STORY