ਗੁਰੂਹਰਸਹਾਏ (ਸਿਕਰੀ) : ਥਾਣਾ ਲੱਖੋਕੇ ਬਹਿਰਾਮ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 3 ਕਿਲੋ 250 ਗ੍ਰਾਮ ਭੁੱਕੀ, ਚੂਰਾ ਪੋਸਤ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੇ ਸਬੰਧ ਵਿਚ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਦੀ ਇਤਲਾਹ ’ਤੇ ਦੋਸ਼ੀ ਕੁਲਵੰਤ ਸਿੰਘ ਉਰਫ ਪੰਮਾ ਪੁੱਤਰ ਕੱਕਾ ਸਿੰਘ ਵਾਸੀ ਬਸਤੀ ਪੰਜਾ ਸਿੰਘ ਵਾਲੀ ਦਾਖਲੀ ਚੱਕ ਕੰਧੇ ਸ਼ਾਹ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 3 ਕਿਲੋ 250 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਹਲਕੇ ਮੀਂਹ ਕਾਰਨ ਹੁੰਮਸ ਭਰੇ ਮੌਸਮ ਨੇ ਵਧਾਈ ਲੋਕਾਂ ਦੀ ਪਰੇਸ਼ਾਨੀ
NEXT STORY