ਗੁਰੂਹਰਸਹਾਏ (ਸੁਨੀਲ ਵਿੱਕੀ) : ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਅਧਾਰ ’ਤੇ ਦਾਣਾ ਮੰਡੀ ਗੁਰੂਹਰਸਹਾਏ ਵਿਚ ਰੇਡ ਕਰਕੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏਐੱਸਆਈ ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜ ਕੁਮਾਰ ਪੁੱਤਰ ਬਲਵੀਰ ਸਿੰਘ ਵਾਸੀ ਰੁਕਨਾ ਬੋਦਲਾ ਬਾਹਰੋਂ ਚੂਰਾ ਪੋਸਤ ਲਿਆ ਕੇ ਆਸਪਾਸ ਦੇ ਪਿੰਡਾਂ ਵਿਚ ਵੇਚਦਾ ਹੈ ਅਤੇ ਅੱਜ ਵੀ ਉਹ ਦਾਣਾ ਮੰਡੀ ਗੁਰੂਹਰਸਹਾਏ ਵਿਚ ਸ਼ੈੱਡ ਹੇਠ ਬੈਠਾ ਪੋਸਤ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਇਸ 'ਤੇ ਪੁਲਸ ਨੇ ਤੁਰੰਤ ਉਥੇ ਰੇਡ ਕਰਦੇ ਹੋਏ ਦੋਸ਼ੀ ਰਾਜ ਕੁਮਾਰ ਨੂੰ ਕਾਬੂ ਕਰ ਲਿਆ ਤੇ ਉਸ ਕੋਲੋਂ ਸਾਢੇ 3 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਵੱਲੋਂ ਦੋਸ਼ੀ ਖ਼ਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਮਾਊਂਟ ਆਬੂ 'ਚ ਸਨਸੈੱਟ ਦ੍ਰਿਸ਼ ਨੂੰ ਦੇਖਣ ਲਈ ਵੱਡੀ ਗਿਣਤੀ 'ਚ ਪਹੁੰਚਦੇ ਸੈਲਾਨੀ
NEXT STORY