ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ 'ਚ ਸੇਵਾਮੁਕਤ ਸਬ-ਇੰਸਪੈਕਟਰ ਦੀ ਭੇਦਭਰੇ ਹਾਲਤ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਬਚਨ ਸਿੰਘ ਪੁੱਤਰ ਰਤਨ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਬ-ਇੰਸਪੈਕਟਰ ਦੀ ਮੌਤ ਗੋਲ਼ੀ ਲੱਗਣ ਕਾਰਨ ਹੋਈ ਹੈ।
ਇਹ ਵੀ ਪੜ੍ਹੋ- ਪਟਿਆਲਾ 'ਚ ਵੱਡੀ ਵਾਰਦਾਤ, ਫੋਨ ਬੰਦ ਕਰਨ ਦਾ ਕਹਿਣ 'ਤੇ ਤੈਸ਼ 'ਚ ਆਏ ਕਲਯੁੱਗੀ ਪੁੱਤ ਨੇ ਛੱਤ ਤੋਂ ਹੇਠਾਂ ਸੁੱਟੀ ਮਾਂ
ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਕੁਝ ਲੋਕਾਂ ਦਾ ਮੰਨਣਾ ਹੈ ਕਿ ਸਬ-ਇੰਸਪੈਕਟਰ ਗੁਰਬਚਨ ਸਿੰਘ ਕਾਫ਼ੀ ਸਮੇਂ ਤੋਂ ਕਿਸੇ ਬੀਮਾਰੀ ਨਾਲ ਪੀੜਤ ਸੀ। ਪੁਲਸ ਵਲੋਂ ਗੁਰਬਚਨ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ’ਚ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਇਸ ਮਾਮਲੇ ’ਚ ਪੁਲਿਸ ਵਲੋਂ 174 ਦੀ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ- ਡੇਰਾ ਸਿਰਸਾ ਪ੍ਰੇਮੀਆਂ ਦਾ ਨਵਾਂ ਕਾਰਾ ਆਇਆ ਸਾਹਮਣੇ, ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਅਬੋਹਰ 'ਚ ਔਰਤ ਨੇ ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ, 2 ਬੱਚਿਆਂ ਦੀ ਮਾਂ ਸੀ ਮ੍ਰਿਤਕਾ
NEXT STORY