ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਸ਼ਹਿਰ ਅੰਦਰ ਲੁਟੇਰਿਆਂ ਵੱਲੋਂ ਲੁੱਟਾਂ ਖੋਹਾ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸ਼ਹਿਰ ਅੰਦਰ ਹੋ ਰਹੀਆਂ ਲਗਾਤਾਰ ਲੁੱਟਾਂ-ਖੋਹਾ ਕਾਰਨ ਸ਼ਹਿਰ ਵਾਸੀ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਹਨ ਤੇ ਪੁਲਸ ਪ੍ਰਸ਼ਾਸਨ ਹੱਥ 'ਤੇ ਹੱਥ ਰੱਖ ਕੇ ਬੈਠਾ ਹੈ। ਲੁਟੇਰੇ ਬੇਖੌਫ ਹੋ ਕੇ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਬੀਤੇ ਦਿਨੀਂ ਦਿਨ ਦਿਹਾੜੇ ਸ਼ਹਿਰ ਦੀ ਸ੍ਰੀ ਮੁਕਤਸਰ ਸਾਹਿਬ ਬਾਈਪਾਸ ਰੋਡ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਸਕੂਟਰੀ 'ਤੇ ਸਵਾਰ ਹੋ ਕੇ ਜਾ ਰਹੀਆਂ ਔਰਤਾਂ ਕੋਲੋਂ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਦਿੰਦੇ ਹੋਏ ਪੀੜਤ ਸ਼ਵੇਤਾ ਗਲਹੋਤਰਾ ਦੇ ਪਤੀ ਸੰਨੀ ਗਲਹੋਤਰਾ ਨੇ ਦੱਸਿਆ ਕਿ ਉਸ ਦੀ ਪਤਨੀ ਸ਼ਵੇਤਾ ਗਲਹੋਤਰਾ ਅਤੇ ਉਸਦੇ ਨਾਲ ਜਸ਼ਨ ਨਾਮਕ ਲੜਕੀ ਜੋ ਕਿ ਸਕੂਟਰੀ 'ਤੇ ਸਵਾਰ ਹੋ ਕੇ ਆਪਣੇ ਘਰ ਤੋਂ ਦੁਪਹਿਰ 1 ਵਜੇ ਦੇ ਕਰੀਬ ਕਿਸੇ ਕੰਮ ਲਈ ਮਾਰਕੀਟ 'ਚ ਜਾ ਰਹੀਆਂ ਸਨ ਤਾਂ ਜਦੋਂ ਉਹ ਸ੍ਰੀ ਮੁਕਤਸਰ ਸਾਹਿਬ ਬਾਈਪਾਸ ਰੋਡ 'ਤੇ ਸਥਿਤ ਮਦਾਨ ਸੀਮੇਂਟ ਸਟੋਰ ਦੇ ਕੋਲ ਪਹੁੰਚੀਆਂ ਤਾਂ ਪਿੱਛੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਆਏ ਅਤੇ ਸ਼ਵੇਤਾ ਦੇ ਹੱਥ 'ਚ ਫੜਿਆ ਮੋਬਾਇਲ ਖੋਹ ਕੇ ਫਰਾਰ ਹੋ ਗਏ।
ਇਸ ਲੁੱਟ ਦੌਰਾਨ ਦੋਵੇਂ ਸੜਕ 'ਤੇ ਡਿੱਗ ਗਈਆਂ ਅਤੇ ਉਨ੍ਹਾਂ ਦੇ ਸੱਟਾਂ ਲੱਗੀਆਂ। ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਇਸ ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੀੜਤ ਔਰਤ ਦੇ ਪਤੀ ਸੰਨੀ ਗਲਹੋਤਰਾ ਨੇ ਦੱਸਿਆ ਕਿ ਉਨਾਂ ਦੇ ਮੋਬਾਇਲ ਦੀ ਕੀਮਤ 40 ਹਜ਼ਾਰ ਰੁਪਏ ਦੇ ਕਰੀਬ ਹੈ ਤੇ ਉਨ੍ਹਾਂ ਨੇ ਪੁਲਸ ਨੂੰ ਅਪੀਲ ਕੀਤੀ ਕਿ ਲੁਟੇਰਿਆਂ ਨੂੰ ਜਲਦ ਤੋਂ ਜਲਦ ਫੜ ਕੇ ਉਨ੍ਹਾਂ ਕੋਲੋਂ ਮੋਬਾਈਲ ਬਰਾਮਦ ਕਰਕੇ ਉਨ੍ਹਾਂ ਨੂੰ ਵਾਪਸ ਦਿੱਤਾ ਜਾਵੇ।
ਪ੍ਰਸ਼ਾਦ ਲੈ ਕੇ ਆ ਰਹੀ ਬੱਚੀ ਨੂੰ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ, ਜ਼ਖਮੀ
NEXT STORY