ਗੁਰੂਹਰਸਹਾਏ (ਸਿਕਰੀ, ਸੁਨੀਲ ਵਿੱਕੀ) : ਥਾਣਾ ਲੱਖੋਕੇ ਬਹਿਰਾਮ ਅਤੇ ਗੁਰੂਹਰਸਹਾਏ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਚਾਰ ਅਣਪਛਾਤੇ ਕਿਸਾਨਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਲੱਖੋਕੇ ਬਹਿਰਾਮ ਪੁਲਸ ਦੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਮੌਸੂਲ ਹੋਏ ਡਾਟਾ ਮੁਤਾਬਿਕ 21 ਅਕਤੂਬਰ ਨੂੰ ਪਿੰਡ ਮਹਿਮਾ ਦੇ ਏਰਆ ’ਚ ਪਰਾਲੀ ਨੂੰ ਅਣਪਛਾਤੇ ਕਿਸਾਨ ਨੇ ਅੱਗ ਲਾਈ ਹੈ। ਇਸੇ ਹੀ ਥਾਣੇ ਦੇ ਐੱਚ. ਸੀ. ਖਜ਼ਾਨ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਮੌਸੂਲ ਹੋਏ ਡਾਟਾ ਮੁਤਾਬਿਕ 21 ਅਕਤੂਬਰ ਨੂੰ ਪਿੰਡ ਗੁੱਦੜਢੰਡੀ ਦੇ ਏਰੀਆ ’ਚ ਝੋਨੇ ਦੀ ਪਰਾਲੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅੱਗ ਲਾਈ ਹੈ।
ਥਾਣਾ ਗੁਰੂਹਰਸਹਾਏ ਪੁਲਸ ਦੇ ਸਹਾਇਕ ਥਾਣੇਦਾਰ ਖੁਸ਼ੀਆ ਸਿੰਘ ਨੇ ਦੱਸਿਆ ਕਿ 20 ਅਕਤੂਬਰ ਨੂੰ ਪਿੰਡ ਦੋਨਾ ਬਹਾਦਰ ਦੇ ਏਰੀਆ ’ਚ ਅਣਪਛਾਤੇ ਵਿਅਕਤੀ ਵੱਲੋਂ ਪਰਾਲੀ ਨੂੰ ਅੱਗ ਲਗਾਏ ਜਾਣ ਦੀ ਸੂਚਨਾ ਮਿਲੀ। ਇਸੇ ਹੀ ਥਾਣੇ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਰੱਤੇਵਾਲਾ ਦੇ ਏਰੀਆ ’ਚ ਵੀ ਖੇਤਾਂ 'ਚ ਅੱਗ ਲਗਾਏ ਜਾਣ ਦੀ ਜਾਣਕਾਰੀ ਮਿਲੀ। ਪੁਲਸ ਨੇ ਦੱਸਿਆ ਕਿ ਅਣਪਛਾਤੇ ਕਿਸਾਨਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
NEXT STORY