ਫਾਜ਼ਿਲਕਾ (ਨਾਗਪਾਲ) : ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ ਇਕ ਦੁਕਾਨ ’ਚੋਂ ਸੋਨਾ, ਚਾਂਦੀ ਅਤੇ ਨਕਦੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸਾਹਿਲ ਕੁਮਾਰ ਵਾਸੀ ਪਿੰਡ ਓਡਾਂਵਾਲੀ ਬਸਤੀ ਨੇ ਦੱਸਿਆ ਕਿ 12 ਦਸੰਬਰ ਦੀ ਰਾਤ ਨੂੰ ਅਣਪਛਾਤੇ ਚੋਰਾਂ ਵੱਲੋਂ ਉਸਦੀ ਦੁਕਾਨ ਦੇ ਅੰਦਰ ਦਾਖ਼ਲ ਹੋ ਕੇ ਸਵਾ ਦੋ ਤੋਲੇ ਸੋਨਾ, 830 ਗ੍ਰਾਮ ਚਾਂਦੀ ਅਤੇ 7 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਪੁਲਸ ਨੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੰਜਾਬ 'ਚ ਚੜ੍ਹਦੀ ਸਵੇਰ ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਸੜਕ 'ਤੇ ਹੀ ਪੈ ਗਈਆਂ ਚੀਕਾਂ
NEXT STORY