ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਪਿੰਡ ਕਾਲੇ ਦੇ ਹਿਠਾੜ ਵਿਚ ਬੀਤੀ ਰਾਤ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਵਿਅਕਤੀ ’ਤੇ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ ’ਚ ਥਾਣਾ ਆਰਿਫ ਕੇ ਦੀ ਪੁਲਸ ਨੇ ਕਰੀਬ 12 ਅਣਪਛਾਤਿਆਂ ਸਮੇਤ 19 ਲੋਕਾਂ ਗੁਰਸੇਵਕ ਸਿੰਘ, ਤ੍ਰਿਲੋਚਨ ਸਿੰਘ, ਨਛੱਤਰ ਸਿੰਘ, ਬਲਵਿੰਦਰ ਸਿੰਘ ਅਤੇ ਉਨ੍ਹਾਂ ਦੇ 3 ਹੋਰ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਗਰੂਪ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਗਗੜ (ਜਲੋਕੇ) ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਆਪਣੀ ਗੱਡੀ ’ਤੇ ਜਾ ਰਿਹਾ ਸੀ। ਇਸ ਦੌਰਾਨ ਜਦ ਉਹ ਪਿੰਡ ਕਾਲੇਕੇ ਹਿਠਾੜ ਕੋਲ ਪਹੁੰਚਿਆ ਤਾਂ ਨਾਮਜ਼ਦ ਵਿਅਕਤੀਆਂ ਨੇ ਉਸ ਦਾ ਰਸਤਾ ਰੋਕ ਕੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਗੱਡੀ ’ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੀ ਗੱਡੀ ਭਜਾ ਕੇ ਲੈ ਗਿਆ।
ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਮਾਮਲਾ ਦਰਜ
NEXT STORY