ਜ਼ੀਰਾ (ਰਾਜੇਸ਼ ਢੰਡ) : ਜ਼ੀਰਾ ਦੇ ਇਕ ਪਿੰਡ ’ਚ ਇਕ ਔਰਤ ਨਾਲ ਅਸ਼ਲੀਲ ਹਰਕਤਾਂ ਕਰਕੇ ਗਲਤ ਸ਼ਬਦਾਵਲੀ ਵਰਤਣ ਦੇ ਦੋਸ਼ ’ਚ ਥਾਣਾ ਸਿਟੀ ਜ਼ੀਰਾ ਪੁਲਸ ਨੇ ਇਕ ਬਾਏ ਨੇਮ ਵਿਅਕਤੀ ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨਾਂ ’ਚ ਇਕ ਔਰਤ ਨੇ ਦੱਸਿਆ ਕਿ 7 ਜੂਨ ਨੂੰ ਪ੍ਰਿਤਪਾਲ ਸਿੰਘ ਪੁੱਤਰ ਹਾਕਮ ਸਿੰਘ ਨੇ ਉਸ ਨਾਲ ਛੇੜਖਾਨੀ ਕਰਨ ’ਤੇ ਕੁੱਟਮਾਰ ਕੀਤੀ ਤੇ ਭੱਦੀ ਤੇ ਅਸ਼ਲੀਲ ਸ਼ਬਦਾਵਲੀ ਵਰਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਇਕ ਵਿਅਕਤੀ ਸਮੇਤ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਟਰਾਲਾ ਬੇਕਾਬੂ ਹੋ ਕੇ ਸੜਕ ’ਤੇ ਪਲਟਿਆ
NEXT STORY