ਜਲਾਲਾਬਾਦ (ਆਦਰਸ਼,ਜਤਿੰਦਰ) : ਥਾਣਾ ਸਿਟੀ ਜਲਾਲਾਬਾਦ ਪੁਲਸ ਵੱਲੋਂ ਗਸ਼ਤ ਦੌਰਾਨ ਵੱਡੀ ਕਾਰਵਾਈ ਕਰਦੇ ਹੋਏ ਬੰਦ ਪਏ ਸ਼ੈਲਰ ਇੰਡਸਟਰੀ ਵਿਚੋਂ ਇਕ ਔਰਤ ਸਮੇਤ ਤਿੰਨ ਹੋਰ ਵਿਅਕਤੀਆਂ ਨੂੰ 56 ਗ੍ਰਾਮ ਹੈਰੋਇਨ ਅਤੇ ਦੋ ਮੋਟਰਸਾਈਕਲਾਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਛੋਟਾ ਟਿਵਾਣਾ ਤੋਂ ਸ਼ੈਲਰਾਂ ਵਾਲੀ ਸੜਕ ਰਾਹੀਂ ਪਿੰਡ ਟਿਵਾਣਾ ਕਲਾਂ ਵੱਲ ਜਾ ਰਹੀ ਸੀ, ਇਸ ਦੌਰਾਨ ਜਦੋਂ ਪੁਲਸ ਪਾਰਟੀ ਲਿੰਕ ਰੋਡ ’ਤੇ ਸੱਜੇ ਪਾਸੇ ਸਥਿਤ ਬੰਦ ਪਏ ਸ਼ੈਲਰ ਦੇ ਗੇਟ ਕੋਲ ਪੁੱਜੀ ਤਾਂ ਅੰਦਰ ਕੁਝ ਵਿਅਕਤੀ ਬੈਠੇ ਦਿਖਾਈ ਦਿੱਤੇ। ਪੁਲਸ ਪਾਰਟੀ ਵੱਲੋਂ ਕਾਬੂ ਕੀਤੇ ਗਏ ਦੋਸ਼ੀਆਂ ਵਿਚ ਸੀਮਾ ਰਾਣੀ ਪਤਨੀ ਛਿੰਦਰ ਸਿੰਘ ਵਾਸੀ ਖੁੰਡਵਾਲਾ, ਗੁਰਵਿੰਦਰ ਸਿੰਘ ਉਰਫ਼ ਬੱਬੂ ਪੁੱਤਰ ਵਜੀਰ ਸਿੰਘ ਵਾਸੀ ਸਿੱਧੂਵਾਲਾ ਊਰਫ ਬਲਾਕੀ ਵਾਲਾ, ਸੁਖਵਿੰਦਰ ਸਿੰਘ ਉਰਫ਼ ਬੱਬੂ ਪੁੱਤਰ ਬਲਵਿੰਦਰ ਸਿੰਘ ਵਾਸੀ ਟਿਵਾਣਾ ਕਲਾਂ ਅਤੇ ਜਗਮੀਤ ਸਿੰਘ ਉਰਫ਼ ਮੀਤਾ ਪੁੱਤਰ ਜਰਨੈਲ ਸਿੰਘ ਵਾਸੀ ਬਸਤੀ ਭਗਵਾਨਪੁਰਾ ਸ਼ਾਮਲ ਹਨ।
ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 56 ਗ੍ਰਾਮ ਹੈਰੋਇਨ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਰੇ ਦੋਸ਼ੀਆਨ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਪਤੀ ਨੇ ਸਹੇਲੀ ਤੇ ਉਸ ਦੇ ਭਰਾ ਨਾਲ ਰਲ਼ ਕੇ ਮਾਰ 'ਤੀ ਪਤਨੀ! ਅਦਾਲਤ ਨੇ ਤਿੰਨਾਂ ਨੂੰ ਸੁਣਾਈ ਮਿਸਾਲੀ ਸਜ਼ਾ
NEXT STORY